ਗੁਜਰਾਤ ਦੇ ਵਲਸਾਡ ਜ਼ਿਲ੍ਹੇ ਦੇ ਵਾਪੀ ‘ਚ ਇਲਾਕੇ ‘ਚ ਖੁਸ਼ੀ ਦਾ ਮਾਹੌਲ ਉਸ ਸਮੇਂ ਸੋਗ ‘ਚ ਬਦਲ ਗਿਆ ਜਦੋਂ ਹੋਟਲ ‘ਚ ਆਪਣੇ ਬੇਟੇ ਦੇ 5ਵੇਂ ਜਨਮਦਿਨ ਦੀ ਪਾਰਟੀ ‘ਚ ਇਕ ਮਹਿਲਾ ਅਚਾਨਕ ਸਟੇਜ ਤੋਂ ਡਿੱਗ ਗਈ ਅਤੇ ਉਸ ਦੀ ਮੌਤ ਹੋ ਗਈ। ਜਨਮ ਦਿਨ ਦੀ ਪਾਰਟੀ ‘ਚ ਹਫੜਾ-ਦਫੜੀ ਮਚ ਗਈ। ਡਾਕਟਰਾਂ ਅਨੁਸਾਰ ਔਰਤ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਔਰਤ ਦਾ ਨਾਂ ਯਾਮਿਨੀ ਬੇਨ ਦੱਸਿਆ ਜਾ ਰਿਹਾ ਹੈ। ਮਹਿਲਾ ਦੀ ਅਚਾਨਕ ਮੌਤ ਨਾਲ ਪੂਰਾ ਪਰਿਵਾਰ ਸਦਮੇ ‘ਚ ਹੈ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਇਕ ਹੋਟਲ ‘ਚ ਪੰਜ ਸਾਲ ਦੇ ਬੱਚੇ ਦਾ ਜਨਮਦਿਨ ਮਨਾਇਆ ਜਾ ਰਿਹਾ ਹੈ ਅਤੇ ਸਮਾਗਮ ‘ਚ ਕਈ ਮਹਿਮਾਨਾਂ ਨੂੰ ਬੁਲਾਇਆ ਗਿਆ ਸੀ। ਇਸ ਪਾਰਟੀ ਵਿੱਚ ਪਰਿਵਾਰ ਦੇ ਸਾਰੇ ਮੈਂਬਰ ਵੀ ਸ਼ਾਮਲ ਹੁੰਦੇ ਹਨ। ਕੋਈ ਵੀਡੀਓ ਬਣਾ ਰਿਹਾ ਹੈ ਤਾਂ ਕੋਈ ਤਸਵੀਰਾਂ ਲੈ ਰਿਹਾ ਹੈ। ਇੱਥੇ ਖੁਸ਼ੀ ਦਾ ਮਾਹੌਲ ਹੈ ਅਤੇ ਹਰ ਕੋਈ ਪਾਰਟੀ ਦਾ ਆਨੰਦ ਲੈ ਰਿਹਾ ਹੈ। ਅਚਾਨਕ ਸਟੇਜ ‘ਤੇ ਮੌਜੂਦ ਔਰਤ ਛੋਟੇ ਬੱਚੇ ਨੂੰ ਗੋਦੀ ‘ਚੋਂ ਚੁੱਕ ਕੇ ਡਿੱਗ ਪਈ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਬੁਲਡੋਜ਼ਰ ਐਕਸ਼ਨ ‘ਤੇ ਲਗਾਈ ਰੋਕ, ਕਿਹਾ- ਸਾਡੀ ਇਜਾਜ਼ਤ ਤੋਂ ਬਿਨ੍ਹਾਂ ਨਾ ਕੀਤੀ ਜਾਵੇ ਕਾਰਵਾਈ
ਇਸ ਤੋਂ ਪਹਿਲਾਂ ਕਿ ਔਰਤ ਦਾ ਪਤੀ ਕੁਝ ਸਮਝਦਾ, ਔਰਤ ਅਚਾਨਕ ਆਪਣੇ ਪਤੀ ਦੇ ਮੋਢੇ ‘ਤੇ ਡਿੱਗ ਪਈ। ਪਤੀ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕਰਦਾ ਰਿਹਾ ਪਰ ਉਹ ਪਹਿਲਾਂ ਹੀ ਮਰ ਚੁੱਕੀ ਸੀ। ਉਸ ਨੂੰ ਡਾਕਟਰ ਕੋਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਦੱਸਿਆ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਇਹ ਮੰਦਭਾਗੀ ਖਬਰ ਸੁਣਦਿਆਂ ਹੀ ਜਨਮ ਦਿਨ ਦੀ ਖੁਸ਼ੀ ਦਾ ਮਾਹੌਲ ਸੋਗ ਵਿੱਚ ਬਦਲ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: