ਦਿੱਲੀ ਨਗਰ ਨਿਗਮ ਦੀਆਂ 4 ਦਸੰਬਰ ਨੂੰ ਹੋਈਆਂ ਚੋਣਾਂ ਦੇ ਅੱਜ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਦਿੱਲੀ ਨਿਗਮ ਚੋਣਾਂ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਟੱਕਰ ਵਿਖਾਈ ਦੇ ਰਹੀ ਹੈ। ਇੱਕ ਵਾਰ ਪਿੱਛੇ ਰਹਿਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਮੁੜ ਪਛਾੜ ਦਿੱਤਾ ਹੈ ਅਤੇ ਨਗਰ ਨਿਗਮ ਚੋਣਾਂ ਵਿੱਚ ਆਪ ਬਹੁਮਤ ਪ੍ਰਾਪਤ ਕਰਨ ਵੱਲ ਵੱਧ ਗਈ ਹੈ । ਜਦਕਿ ਕਾਂਗਰਸ ਪਾਰਟੀ ਦਾ ਇਨ੍ਹਾਂ ਚੋਣਾਂ ਵਿੱਚ ਹੂੰਝਾ ਫਿਰਦਾ ਵਿਖਾਈ ਦੇ ਰਿਹਾ ਹੈ। ਵੋਟਾਂ ਦੀ ਗਿਣਤੀ ਲਈ 42 ਕੇਂਦਰ ਬਣਾਏ ਗਏ ਹਨ। MCD ਦੇ ਕੁੱਲ 250 ਵਾਰਡਾਂ ਲਈ ਐਤਵਾਰ ਨੂੰ ਹੋਈਆਂ ਚੋਣਾਂ ਵਿੱਚ 1.45 ਕਰੋੜ ਵੋਟਰਾਂ ‘ਚੋਂ 50 ਫੀਸਦੀ ਤੋਂ ਵੱਧ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਸੀ।
ਇਨ੍ਹਾਂ ਅੰਕੜਿਆਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਹੈ ਕਿ ਹੁਣ ਤੱਕ ਭਾਜਪਾ ਕਹਿੰਦੀ ਸੀ ਕਿ ‘ਆਪ’ ਹੀ ਕਾਂਗਰਸ ਨੂੰ ਹਰਾ ਸਕਦੀ ਹੈ ਪਰ ਅੱਜ ਅਰਵਿੰਦ ਕੇਜਰੀਵਾਲ ਨੇ ਇਸ ਦਰਦ ਦੀ ਦਵਾਈ ਦੇ ਦਿੱਤੀ ਹੈ । ਅੱਜ ਉਹ ਭਾਜਪਾ ਨੂੰ ਹਰਾਉਣ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਵੱਲੋਂ 17 ਕੇਂਦਰੀ ਮੰਤਰੀ, 8 ਮੁੱਖ ਮੰਤਰੀ ਅਤੇ 100 ਸੰਸਦ ਮੈਂਬਰਾਂ ਨੇ ਪੂਰਾ ਜ਼ੋਰ ਲਾਇਆ ਸੀ, ਫਿਰ ਵੀ ਆਮ ਆਦਮੀ ਪਾਰਟੀ ਜਿੱਤ ਹਾਸਲ ਕਰ ਰਹੀ ਹੈ। ਸੰਜੇ ਸਿੰਘ ਨੇ ਕਿਹਾ ਕਿ ਹੁਣ 2024 ਵਿੱਚ ਕੇਜਰੀਵਾਲ ਅਤੇ ਨਰਿੰਦਰ ਮੋਦੀ ਵਿਚਾਲੇ ਟੱਕਰ ਹੋਵੇਗੀ । ਸੰਜੇ ਸਿੰਘ ਨੇ ਅੱਗੇ ਕਿਹਾ ਕਿ ਕੇਜਰੀਵਾਲ ਨੇ ਉਸ ਕਿਲੇ ਨੂੰ ਢਾਹ ਦਿੱਤਾ ਹੈ ਜਿੱਥੇ ਭਾਜਪਾ ਨੇ 15 ਸਾਲ ਰਾਜ ਕੀਤਾ ਸੀ ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿਆਹ ‘ਚ ਪੈੱਗ ਲਾਉਣ ਤੋਂ ਬਾਅਦ ਗੱਡੀ ਚਲਾਉਣ ‘ਤੇ ਹੋਵੇਗਾ ਚਲਾਨ
ਦੱਸ ਦੇਈਏ ਕਿ ਦਿੱਲੀ ਨਗਰ ਨਿਗਮ ਦੇ 250 ਵਾਰਡਾਂ ਦੇ ਲਈ ਗਿਣਤੀ ਜਾਰੀ ਹੈ। ਹੁਣ ਤੱਕ ਆਏ ਨਤੀਜਿਆਂ ਵਿੱਚ ‘ਆਪ’ ਨੇ 119 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ। 96 ਸੀਟਾਂ ‘ਤੇ ਭਾਜਪਾ ਨੇ ਜਿੱਤ ਹਾਸਿਲ ਕੀਤੀ ਹੈ। ਉੱਥੇ ਹੀ ਕਾਂਗਰਸ ਨੇ ਵੀ 7 ਸੀਟਾਂ ‘ਤੇ ਜਿੱਤ ਹਾਸਿਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: