ਚੀਨ ਦੇ ਮੁੱਦੇ ਨੂੰ ਲੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਇਸ਼ਾਰਿਆਂ ਵਿਚ PM ‘ਤੇ ਨਿਸ਼ਾਨਾ ਸਾਧਿਆ ਹੈ।

ਰਾਹੁਲ ਗਾਂਧੀ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਵਿੱਚ ਭਾਰਤ-ਚੀਨ ਸਰਹੱਦ ਵਿਵਾਦ ਨਾਲ ਜੁੜੀਆਂ ਕੁੱਝ ਖ਼ਬਰਾਂ ਦੀ ਝਲਕ ਦਿਖਾਈ ਦੇ ਰਹੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ, “ਮਿਸਟਰ 56” ਚੀਨ ਤੋਂ ਡਰਦਾ ਹੈ। ਤੁਹਾਨੂੰ ਦੱਸ ਦਈਏ ਕਿ ਰਾਹੁਲ ਚੀਨ ਦੇ ਮੁੱਦੇ ਨੂੰ ਲੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਲਗਾਤਾਰ ਹਮਲਾਵਰ ਰਹੇ ਹਨ।
ਇਹ ਵੀ ਪੜ੍ਹੋ : IPL 2021 : ਅੱਜ ਧੋਨੀ ਦੀ CSK ਦੇ ਸਾਹਮਣੇ ਹੋਵੇਗੀ ਕੋਹਲੀ ਦੀ RCB
ਮਹੱਤਵਪੂਰਨ ਗੱਲ ਇਹ ਹੈ ਕਿ ਰਾਹੁਲ ਗਾਂਧੀ ਲਗਾਤਾਰ ਸਰਹੱਦ ਸੁਰੱਖਿਆ ਨਾਲ ਜੁੜੇ ਮੁੱਦੇ ਉਠਾਉਂਦੇ ਰਹੇ ਹਨ। ਸੋਸ਼ਲ ਮੀਡੀਆ, ਮੀਡੀਆ ਜਾਂ ਜਨਤਕ ਮੀਟਿੰਗਾਂ, ਉਨ੍ਹਾਂ ਨੇ ਕਈ ਮੌਕਿਆਂ ‘ਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਵਿਸ਼ਿਆਂ’ ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਕੇਂਦਰ ਸਰਕਾਰ ਰਾਹੁਲ ਦੇ ਨਿਸ਼ਾਨੇ ‘ਤੇ ਰਹੀ ਹੈ।






















