ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਭਾਰੀ ਬਾਰਿਸ਼ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਮੁੰਬਈ ਵਿੱਚ ਸ਼ਨੀਵਾਰ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਹਾਲੇ ਵੀ ਜਾਰੀ ਹੈ। ਇਸ ਭਾਰੀ ਬਾਰਿਸ਼ ਦੇ ਚੱਲਦਿਆਂ ਮੁੰਬਈ ਦੇ 2 ਇਲਾਕਿਆਂ ਵਿੱਚ ਇੱਕ ਕੰਧ ਡਿੱਗਣ ਦੀ ਘਟਨਾ ਵੀ ਸਾਹਮਣੇ ਆਈ ਹੈ, ਜਿਸ ਵਿੱਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦਰਅਸਲ, ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਵੱਲੋਂ ਵੀ ਦੁੱਖ ਜਤਾਇਆ ਗਿਆ ਹੈ। ਇਸ ਘਟਨਾ ‘ਤੇ ਦੁੱਖ ਜਤਾਉਂਦਿਆਂ ਪੀਐੱਮ ਮੋਦੀ ਨੇ ਲਿਖਿਆ,” ਮੁੰਬਈ ਦੇ ਚੈਨਬੂਰ ਅਤੇ ਵਿਕਰੋਲੀ ਵਿੱਚ ਕੰਧ ਡਿੱਗਣ ਦੀ ਘਟਨਾ ਤੋਂ ਬਹੁਤ ਦੁਖੀ ਹਾਂ।
ਇਹ ਵੀ ਪੜ੍ਹੋ: Navjot Singh Sidhu ਪਹੁੰਚੇ ਮਦਨ ਲਾਲ ਜਲਾਲਪੁਰ ਦੇ ਘਰ, ਮੀਟਿੰਗ ਹੋਈ ਸ਼ੁਰੂ
ਦੁੱਖ ਦੀ ਇਸ ਘੜੀ ਵਿੱਚ ਮੇਰੀ ਹਮਦਰਦੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨਾਲ ਹੈ। ਮੈਂ ਰੱਬ ਅੱਗੇ ਅਰਦਾਸ ਕਰਦਾ ਹਾਂ ਕਿ ਜੋ ਲੋਕ ਇਸ ਘਟਨਾ ਵਿੱਚ ਜ਼ਖਮੀ ਹੋਏ ਹਨ ਉਹ ਜਲਦ ਤੋਂ ਜਲਦ ਠੀਕ ਹੋ ਜਾਣ।”
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿੱਚੋਂ ਇਸ ਹਾਦਸੇ ਵਿੱਚ ਮਰਨੇ ਵਾਲਿਆਂ ਦੇ ਪਰਿਵਾਰ ਵਾਲਿਆਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜਾ ਦੇਣ ਦਾ ਐਲੇਨ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਮੁੰਬਈ ਵਿੱਚ ਭਾਰੀ ਬਾਰਿਸ਼ ਹੋਣ ਦੇ ਕਾਰਨ ਮੁੰਬਈ ਦੀਆਂ ਸੜਕਾਂ ‘ਤੇ ਪਾਣੀ ਭਰ ਗਿਆ ਹੈ। ਇਸਦੇ ਨਾਲ ਹੀ ਮਾਇਆਨਗਰੀ ਦੀ ਲਾਈਫਲਾਈਨ ਕਹੀ ਜਾਣ ਵਾਲੀ ਲੋਕਲ ਰੇਲ ਸੇਵਾ ਠੱਪ ਹੋ ਗਈ ਹੈ। ਮੂਸਲਾਧਾਰ ਬਾਰਿਸ਼ ਕਾਰਨ ਮੁੰਬਈ ਦੇ ਹਨੂੰਮਾਨ ਨਗਰ ਤੋਂ ਲੈ ਕੇ ਕਾਂਦੀਵਲੀ ਇਲਾਕੇ ਵਿੱਚ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ।