ਮਸੂਰੀ ਦੇਹਰਾਦੂਨ ਹਾਈਵੇਅ ‘ਤੇ ਐਤਵਾਰ ਦੁਪਹਿਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ । ਇੱਥੇ ਇੱਕ ਰੋਡਵੇਜ਼ ਦੀ ਬੱਸ ਖੱਡ ਵਿੱਚ ਡਿੱਗ ਗਈ । ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮਚ ਗਈ । ਇਸ ਹਾਦਸੇ ਵਿੱਚ ਦੋ ਮਹਿਲਾਵਾਂ ਦੀ ਮੌ.ਤ ਹੋ ਗਈ ਹੈ ਅਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਮਸੂਰੀ ਦੇ ਹਸਪਤਾਲ ਭੇਜਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਦੁਪਹਿਰ 12 ਵਜੇ ਤੋਂ ਬਾਅਦ ਵਾਪਰਿਆ ਹੈ। ਬੱਸ ਖੱਡ ਵਿੱਚ ਡਿੱਗਣ ਦੀ ਆਵਾਜ਼ ਸੁਣਦਿਆਂ ਹੀ ਸਥਾਨਕ ਲੋਕ ਮਦਦ ਲਈ ਖੱਡ ਵਿੱਚ ਉਤਰੇ, ਪਰ ਰਾਹਤ ਤੇ ਬਚਾਅ ਕਾਰਜ ਵਿੱਚ ਉਨ੍ਹਾਂ ਨੂੰ ਕੜੀ ਮੁਸ਼ੱਕਤ ਕਰਨੀ ਪਈ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਮਸੂਰੀ ਤੋਂ 5 ਕਿਮੀ. ਪਹਿਲਾਂ ਮਸੂਰੀ ਦੇਹਰਾਦੂਨ ਹਾਈਵੇਅ ‘ਤੇ ਸ਼ੇਰ ਚੌਕ ਨੇੜੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਲਗਭਗ 40 ਲੋਕ ਬੱਸ ਵਿੱਚ ਸਵਾਰ ਸਨ। ਆਈਟੀਬੀਪੀ, ਫਾਇਰ, ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਦੀ ਮਦਦ ਨਾਲ ਖੱਡ ਵਿੱਚੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ। ਪੁਲਿਸ ਵੱਲੋਂ ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਖ਼ਰਾਬ ਫ਼ਸਲਾਂ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ, ‘ਵਿਸਾਖੀ ਤੱਕ ਕਿਸਾਨਾਂ ਨੂੰ ਮਿਲ ਜਾਏਗਾ ਮੁਆਵਜ਼ਾ’
ਦੱਸਿਆ ਜਾ ਰਿਹਾ ਹੈ ਕਿ ਬੱਸ ਮਸੂਰੀ ਤੋਂ ਦੇਹਰਾਦੂਨ ਵਾਪਸ ਆ ਰਹੀ ਸੀ ਕਿ ਰਸਤੇ ਵਿੱਚ ਸ਼ੇਰ ਚੌਕ ਨੇੜੇ 100 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਵਾਲੀ ਥਾਂ ‘ਤੇ ਦੋਵਾਂ ਵਾਹਨਾਂ ਦੀ ਲੰਬੀ ਕਤਾਰ ਲੱਗ ਗਈ, ਜਿਸ ਕਾਰਨ ਭਾਰੀ ਜਾਮ ਦੀ ਸਥਿਤੀ ਬਣੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: