ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਹੋਣ ਜਾ ਰਹੀ ਹੈ। ਇਹ ਮਹਾਂਪੰਚਾਇਤ ਜੀਆਈਸੀ ਗਰਾਊਂਡ ਵਿੱਚ ਹੋਵੇਗੀ। ਵੱਖ-ਵੱਖ ਰਾਜਾਂ ਤੋਂ ਕਿਸਾਨ ਇੱਥੇ ਪਹੁੰਚ ਰਹੇ ਹਨ।
ਦਿੱਲੀ ਦੀ ਸਰਹੱਦ ‘ਤੇ ਲੰਮੇ ਸਮੇਂ ਤੋਂ ਚੱਲ ਰਹੇ ਅੰਦੋਲਨ ਤੋਂ ਵੀ ਕਿਸਾਨ ਇਸ ਮਹਾਪੰਚਾਇਤ ਵਿੱਚ ਹਿੱਸਾ ਲੈਣ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਦਾ ਦਾਅਵਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਮਹਾਪੰਚਾਇਤ ਹੋਵੇਗੀ।
ਇਹ ਵੀ ਪੜ੍ਹੋ: ਕੱਚੇ ਮੁਲਾਜ਼ਮ ਦੇ ਵਾਰਿਸ ਤਰਸ ਦੇ ਆਧਾਰ ‘ਤੇ ਨੌਕਰੀ ਦੇ ਹੱਕਦਾਰ ਨਹੀਂ : ਹਾਈਕੋਰਟ
ਇਸ ਮਹਾਂਪੰਚਾਇਤ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਮਹਿਲਾਵਾਂ ਵੀ ਪਹੁੰਚੀਆਂ ਹਨ। ਇੱਥੇ ਆਈਆਂ ਮਹਿਲਾਵਾਂ ਵੱਲੋਂ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਇੱਕ ਟਵੀਟ ਕਰ ਕੇ ਮਹਾਂਪੰਚਾਇਤ ਵਿੱਚ ਹੋਏ ਕਿਸਾਨਾਂ ਦੇ ਇਕੱਠ ਨੂੰ ਤਾਕਤ ਦੱਸਿਆ ਗਿਆ ਹੈ। ਇਸ ਬਾਰੇ ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਹੁਣ ਸਰਕਾਰ ਨੂੰ ਸਾਡੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।
ਦੱਸ ਦੇਈਏ ਕਿ ਇਸ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਣ ਆਏ ਲੋਕਾਂ ਦੇ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਥੇ 500 ਲੰਗਰ ਲਗਾਏ ਗਏ ਹਨ। ਲੋਕਾਂ ਨੇ ਐਤਵਾਰ ਸਵੇਰ ਤੋਂ ਹੀ ਇੱਥੇ ਪਹੁੰਚਣਾ ਸ਼ੁਰੂ ਕਰ ਦਿੱਤਾ।