ਮਾਨਸੂਨ ਤੋਂ ਬਾਅਦ ਲਗਾਤਾਰ ਹੋ ਰਹੀ ਬਾਰਿਸ਼ ਨੇ ਕਈ ਸੂਬਿਆਂ ਦੇ ਜਨ-ਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ । ਇਸਦਾ ਸਭ ਤੋਂ ਜ਼ਿਆਦਾ ਅਸਰ ਦੱਖਣੀ ਕੇਰਲਾ ਅਤੇ ਉਤਰਾਖੰਡ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਉਤਰਾਖੰਡ ਵਿੱਚ ਅੱਜ ਲਗਾਤਾਰ ਤੀਜੇ ਦਿਨ ਭਾਰੀ ਮੀਂਹ ਦਾ ਅਲਰਟ ਜਾਰੀ ਹੈ। ਇਸੇ ਵਿਚਾਲੇ ਨੈਨੀਤਾਲ ਵਿੱਚ ਬੱਦਲ ਫਟਣ ਦੀ ਖਬਰ ਸਾਹਮਣੇ ਆ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਉਤਰਾਖੰਡ ਵਿੱਚ ਭਾਰੀ ਮੀਂਹ ਦੇ ਅਲਰਟ ਵਿਚਾਲੇ ਅੱਜ ਨੈਨੀਤਾਲ ਵਿੱਚ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ। ਜਿਸ ਵਿੱਚ ਬਹੁਤ ਸਾਰੇ ਲੋਕਾਂ ਦੇ ਦੱਬੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸਿੰਘੂ ਬਾਰਡਰ ਮਾਮਲਾ: ਢੱਡਰੀਆਂ ਵਾਲਿਆਂ ਨੇ ਨਿਹੰਗ ਸਿੰਘਾਂ ਕੋਲੋਂ ਪੁੱਛੇ ਇਹ ਇਕ ਤੋਂ ਵੱਧ ਇਕ ਸਵਾਲ
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ। ਦੱਸ ਦੇਈਏ ਕਿ ਉਤਰਾਖੰਡ ਵਿੱਚ ਭਾਰੀ ਮੀਂਹ ਕਾਰਨ ਨੈਨੀਤਾਲ ਪਹੁੰਚਣ ਵਾਲੇ 3 ਨੈਸ਼ਨਲ ਹਾਈਵੇ ‘ਤੇ ਜ਼ਮੀਨ ਖਿਸਕਣ ਕਾਰਨ ਬੰਦ ਹੋ ਗਏ ਹਨ। ਅਜਿਹੇ ਵਿੱਚ ਰਾਜ ਦੇ ਬਾਕੀ ਜ਼ਿਲ੍ਹਿਆਂ ਨਾਲ ਸੰਪਰਕ ਪੂਰੀ ਤਰ੍ਹਾਂ ਟਿੱਟ ਗਿਆ ਹੈ। ਜਿਸ ਕਾਰਨ ਲੋਕ ਸੜਕਾਂ ਤੇ ਹੋਟਲਾਂ ਵਿੱਚ ਫਸ ਗਏ ਹਨ।
ਭਾਰੀ ਮੀਂਹ ਦੇ ਅਲਰਟ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਗੱਲ ਕੀਤੀ ਹੈ। ਮੰਗਲਵਾਰ ਨੂੰ ਉਨ੍ਹਾਂ ਨੇ ਰਾਜ ਦੀ ਵਿਗੜਦੀ ਸਥਿਤੀ ਦਾ ਜਾਇਜ਼ਾ ਲਿਆ। ਸੀਐਮ ਧਾਮੀ ਤੋਂ ਇਲਾਵਾ ਪੀਐੱਮ ਮੋਦੀ ਨੇ ਰਾਜ ਮੰਤਰੀ ਅਜੇ ਭੱਟ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਹੈ । ਉਤਰਾਖੰਡ ਵਿੱਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਜਾਰੀ ਹੈ। ਰਾਜ ਵਿੱਚ ਨਦੀਆਂ ਦੇ ਨਾਲਿਆਂ ਦੀ ਸਥਿਤੀ ਬਣੀ ਹੋਈ ਹੈ। ਮੀਂਹ ਨਾਲ ਜੁੜੀਆਂ ਘਟਨਾਵਾਂ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ।