ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ‘ਮਨ ਕੀ ਬਾਤ’ ਦੇ 82ਵੇਂ ਐਡੀਸ਼ਨ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕੋਰੋਨਾ ਸਣੇ ਕਈ ਮੁੱਦਿਆਂ ‘ਤੇ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੇਸ਼ ਵਿੱਚ ਕੋਰੋਨਾ ਵੈਕਸੀਨ ਦੀ ਰਿਕਾਰਡ ਗਤੀ ਅਤੇ 100 ਕਰੋੜ ਟੀਕਿਆਂ ਦਾ ਜ਼ਿਕਰ ਕੀਤਾ ।
ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਦੀਵਾਲੀ ਸਣੇ ਹੋਰ ਤਿਉਹਾਰਾਂ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਤਾਂ ਜੋ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਵਿਡ-19 ਵੈਕਸੀਨ ਦੀਆਂ 100 ਕਰੋੜ ਖੁਰਾਕਾਂ ਦੇਣ ਦੀ ਉਪਲਬਧੀ ਤੋਂ ਬਾਅਦ ਦੇਸ਼ ਨਵੀਂ ਊਰਜਾ ਅਤੇ ਉਤਸ਼ਾਹ ਨਾਲ ਅੱਗੇ ਵੱਧ ਰਿਹਾ ਹੈ। ਸਾਡੀ ਟੀਕਾਕਰਨ ਮੁਹਿੰਮ ਦੀ ਸਫਲਤਾ ਭਾਰਤ ਦੀ ਸਮਰੱਥਾ, ‘ਸਬਕਾ ਪ੍ਰਯਾਸ’ ਮੰਤਰ ਦੀ ਸ਼ਕਤੀ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ: ਮਨੀਸ਼ ਤਿਵਾਰੀ ਨੇ ਤਾੜੇ ਕਾਂਗਰਸੀ ਆਗੂ, ਬੋਲੇ- ਨਿਆਣਿਆਂ ਵਾਂਗ ਲੜਨਾ ਛੱਡੋ, ਮੁੱਦੇ ਵੇਖੋ
ਪੀਐਮ ਮੋਦੀ ਨੇ ਕਿਹਾ ਕਿ ਸਾਡੇ ਸਿਹਤ ਕਰਮਚਾਰੀਆਂ ਨੇ ਆਪਣੀ ਅਣਥੱਕ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ । ਅਸੀਂ ਕਈ ਵਾਰ ਅਖਬਾਰਾਂ ਵਿੱਚ ਪੜ੍ਹਿਆ ਹੈ ਤੇ ਬਾਹਰੋਂ ਵੀ ਸੁਣਿਆ ਹੈ ਕਿ ਟੀਕਾਕਰਨ ਲਈ ਸਾਡੇ ਇਨ੍ਹਾਂ ਲੋਕਾਂ ਨੇ ਕਿੰਨੀ ਮਿਹਨਤ ਕੀਤੀ ਹੈ, ਕਈ ਪ੍ਰੇਰਨਾਦਾਇਕ ਉਦਾਹਰਣਾਂ ਵੀ ਸਾਡੇ ਸਾਹਮਣੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਸਰਦਾਰ ਪਟੇਲ ਨੂੰ ਵੀ ਸਲਾਮ ਕੀਤਾ। ਉਨ੍ਹਾਂ ਨੇ ਸਰਦਾਰ ਪਟੇਲ ਨੂੰ ਸਲਾਮ ਕਰਦਿਆਂ ਕਿਹਾ ਕਿ ਅਗਲੇ ਐਤਵਾਰ ਯਾਨੀ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦਾ ਜਨਮਦਿਨ ਹੈ । ਮੈਂ ਸਾਰੇ ਲੋਕਾਂ ਵੱਲੋਂ ਲੋਹ ਪੁਰਸ਼ ਨੂੰ ਪ੍ਰਣਾਮ ਕਰਦਾ ਹਾਂ । ਅਸੀਂ 31 ਅਕਤੂਬਰ ਦੇ ਦਿਨ ਨੂੰ ‘ਰਾਸ਼ਟਰੀ ਏਕਤਾ ਦਿਵਸ’ ਵਜੋਂ ਮਨਾਉਂਦੇ ਹਾਂ। ਇਹ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਸਾਨੂੰ ਅਜਿਹੀ ਗਤੀਵਿਧੀ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ ਜੋ ਏਕਤਾ ਦਾ ਸੰਦੇਸ਼ ਦਿੰਦੀ ਹੈ।
ਇਹ ਵੀ ਪੜ੍ਹੋ: ਬੀਬਾ ਬਾਦਲ ਨੇ ਚੂੜ੍ਹੀਆਂ ਖਰੀਦਣ ਦੀ ਫੋਟੋ ਕੀਤੀ ਟਵੀਟ, ਕਰਵਾ ਚੌਥ ‘ਤੇ ਸਾਰੀਆਂ ਔਰਤਾਂ ਨੂੰ ਦਿੱਤੀ ਵਧਾਈ
ਪੀਐਮ ਮੋਦੀ ਨੇ ਕਿਹਾ ਕਿ ਭਾਰਤ ਨੇ ਹਮੇਸ਼ਾ ਵਿਸ਼ਵ ਸ਼ਾਂਤੀ ਲਈ ਕੰਮ ਕੀਤਾ ਹੈ। ਸਾਨੂੰ ਮਾਣ ਹੈ ਕਿ ਭਾਰਤ 1950 ਦੇ ਦਹਾਕੇ ਤੋਂ ਲਗਾਤਾਰ ਸੰਯੁਕਤ ਰਾਸ਼ਟਰ ਸ਼ਾਂਤੀ ਮਿਸ਼ਨਾਂ ਦਾ ਹਿੱਸਾ ਰਿਹਾ ਹੈ । ਭਾਰਤ ਗਰੀਬੀ, ਜਲਵਾਯੂ ਪਰਿਵਰਤਨ ਅਤੇ ਮਜ਼ਦੂਰੀ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਵੀ ਮੋਹਰੀ ਭੂਮਿਕਾ ਨਿਭਾ ਰਿਹਾ ਹੈ ।
ਵੀਡੀਓ ਲਈ ਕਲਿੱਕ ਕਰੋ -: