ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਮੋਦੀ ਸਰਕਾਰ ਦੇ ਸਟੈਂਡ ਨੂੰ ਸਪਸ਼ਟ ਕੀਤਾ ਹੈ। ਤੋਮਰ ਨੇ ਕਿਹਾ ਹੈ ਕਿ ਉਹ ਕਿਸੇ ਵੀ ਕਿਸਾਨ ਸੰਗਠਨ ਨਾਲ ਅਤੇ ਕਿਸੇ ਵੀ ਸਮੇਂ ਨਵੇਂ ਖੇਤੀਬਾੜੀ ਕਾਨੂੰਨਾਂ ਨਾਲ ਸਬੰਧਤ ਵਿਵਸਥਾਵਾਂ ‘ਤੇ ਗੱਲ ਕਰਨ ਲਈ ਤਿਆਰ ਹਨ।
ਉਨ੍ਹਾਂ ਕਿਹਾ, ‘ਕੋਈ ਕਮੀ ਨਹੀਂ ਹੈ, ਭਾਰਤ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ। ਜੇਕਰ ਕੋਈ ਵੀ ਕਿਸਾਨ ਯੂਨੀਅਨ ਰੱਦ ਕਰਨ ਤੋਂ ਇਲਾਵਾ ਐਕਟ ਨਾਲ ਸਬੰਧਿਤ ਵਿਵਸਥਾ ‘ਤੇ ਅੱਧੀ ਰਾਤ ਨੂੰ ਗੱਲਬਾਤ ਕਰਨ ਲਈ ਤਿਆਰ ਹੈ, ਤਾਂ ਨਰਿੰਦਰ ਸਿੰਘ ਤੋਮਰ ਉਨ੍ਹਾਂ ਦਾ ਸਵਾਗਤ ਕਰਨਗੇ।” ਪਰ ਕਿਸਾਨ ਅਤੇ ਕਿਸਾਨ ਯੂਨੀਅਨਾਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੀਆਂ ਹੋਈਆਂ ਹਨ, ਜਦਕਿ ਸਰਕਾਰ ਦਾ ਕਹਿਣਾ ਹੈ ਕਿ ਉਹ ਲੋੜ ਅਨੁਸਾਰ ਸੋਧਾਂ ਕਰਨ ਲਈ ਤਿਆਰ ਹੈ। ਕੇਂਦਰ ਸਰਕਾਰ ਨੇ ਕਈ ਵਾਰ ਸੰਕੇਤ ਦਿੱਤੇ ਹਨ ਕਿ ਕਿਸਾਨ ਜੱਥੇਬੰਦੀਆਂ ਨੂੰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਕਾਨੂੰਨੀ ਨੁਕਤਿਆਂ ‘ਤੇ ਗੱਲ ਕਰਨੀ ਚਾਹੀਦੀ ਹੈ, ਤਾਂ ਹੀ ਮਾਮਲਾ ਅੱਗੇ ਵੱਧ ਸਕਦਾ ਹੈ।
ਇਹ ਵੀ ਪੜ੍ਹੋ : ਟਵਿੱਟਰ ਨਾਲ ਕੇਂਦਰ ਦੀ ਤਕਰਾਰ ਵਿਚਕਾਰ ਓਵੈਸੀ ਦਾ ਵਾਰ, ਕਿਹਾ – ‘ਸੈਂਸਰਸ਼ਿਪ ਚਾਹੁੰਦੀ ਹੈ ਸਰਕਾਰ’
ਮਹੱਤਵਪੂਰਣ ਗੱਲ ਇਹ ਹੈ ਕਿ 29 ਅਪ੍ਰੈਲ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਜਦੋਂ ਵੀ ਸਰਕਾਰ ਚਾਹੇਗੀ, ਕਿਸਾਨ ਸੰਗਠਨ ਕੇਂਦਰ ਨਾਲ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਤਿਆਰ ਹਨ। ਪਰ ਉਨ੍ਹਾਂ ਨੇ ਜ਼ੋਰ ਦੇਕੇ ਕਿਹਾ ਕਿ ਵਿਚਾਰ-ਵਟਾਂਦਰੇ ਕਾਨੂੰਨ ਰੱਦ ਕਰਨ ਬਾਰੇ ਹੋਣਾ ਚਾਹੀਦਾ ਹੈ।
ਇਹ ਵੀ ਦੇਖੋ : ਪੁਲਿਸ ਵਾਲੇ ਨੇ ਤੋੜੀ ਬੰਦੇ ਦੀ ਬਾਂਹ, ਮੁੰਡੇ ਨੇ ਵੀਡੀਓ ਬਣਾ ਕੇ ਕੀਤੀ ਵਾਇਰਲ