ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਇੱਕ ਸਮਾਗਮ ਦੌਰਾਨ ਹੈਰਾਨ ਕਰਨ ਵਾਲਾ ਬਿਆਨ ਦਿੱਤਾ ।ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਦੇਸ਼ ਭਰ ਵਿੱਚ ਲੱਖਾਂ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਸਰਕਾਰ ਵੱਲੋਂ ਪਿਛਲੇ ਮਹੀਨੇ ਵਾਪਸ ਲਏ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ । ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਅਸੀਂ ਸਿਰਫ਼ ਇੱਕ ਹੀ ਕਦਮ ਪਿੱਛੇ ਖਿੱਚਿਆ ਹੈ, ਫਿਰ ਅੱਗੇ ਵਧਾਂਗੇ ਕਿਉਂਕਿ ਕਿਸਾਨ ਭਾਰਤ ਦੀ ਰੀੜ੍ਹ ਦੀ ਹੱਡੀ ਹਨ।’
ਆਪਣੇ ਸੰਬੋਧਨ ਦੌਰਾਨ ਕੇਂਦਰੀ ਮੰਤਰੀ ਤੋਮਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕੁਝ ਲੋਕਾਂ ਨੂੰ ਦੋਸ਼ੀ ਠਹਿਰਾਇਆ । ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਕਾਨੂੰਨ ਲਿਆਂਦੇ ਸਨ, ਪਰ ਕੁਝ ਲੋਕਾਂ ਨੂੰ ਇਹ ਕਾਨੂੰਨ ਪਸੰਦ ਨਹੀਂ ਆਏ । ਇਹ ਆਜ਼ਾਦੀ ਦੇ 70 ਸਾਲਾਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਇੱਕ ਵੱਡਾ ਸੁਧਾਰ ਸੀ, ਪਰ ਸਰਕਾਰ ਬਿਲਕੁਲ ਵੀ ਨਿਰਾਸ਼ ਨਹੀਂ ਹੈ। ਅਸੀਂ ਇੱਕ ਕਦਮ ਪਿੱਛੇ ਹਟੇ ਹਾਂ, ਅਸੀਂ ਮੁੜ ਅੱਗੇ ਵਧਾਂਗੇ ਕਿਉਂਕਿ ਕਿਸਾਨ ਭਾਰਤ ਦੀ ਰੀੜ੍ਹ ਦੀ ਹੱਡੀ ਹਨ।
ਇਹ ਵੀ ਪੜ੍ਹੋ: ਸੰਨਿਆਸ ਤੋਂ ਬਾਅਦ ਰਾਜਨੀਤੀ ‘ਚ ਆਉਣ ਬਾਰੇ ਹਰਭਜਨ ਸਿੰਘ ਨੇ ਦਿੱਤਾ ਇਹ ਵੱਡਾ ਬਿਆਨ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਪੀ ਅਤੇ ਪੰਜਾਬ ਦੀਆਂ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ । ਪਰ ਸਰਕਾਰ ਵੱਲੋਂ ਅਸੀ ਅਚਾਨਕ ਕੀਤੇ ਗਏ ਇਸ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਸਵਾਲ ਉੱਠਣੇ ਸ਼ੁਰੂ ਹੋ ਗਏ ਸਨ । ਵਿਰੋਧੀ ਧਿਰਾਂ ਦਾ ਕਹਿਣਾ ਸੀ ਕਿ ਪੀਐੱਮ ਮੋਦੀ ਵੱਲੋਂ ਇਹ ਕਦਮ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਚੁੱਕਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: