ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਕਾਫ਼ੀ ਲੰਬੇ ਸਮੇਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ । ਇਸ ਮਾਮਲੇ ਵਿੱਚ ਕਿਸਾਨਾਂ ਤੇ ਸਰਕਾਰ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਪਰ ਇਸਦਾ ਕੋਈ ਹੱਲ ਨਹੀਂ ਨਿਕਲਿਆ।
ਇੱਕ ਪਾਸੇ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤਾਂ ਉੱਥੇ ਹੀ ਦੂਜੇ ਪਾਸੇ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਮਨ੍ਹਾਂ ਕਰ ਰਹੀ ਹੈ । ਇਸ ਵਿਚਾਲੇ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਦਾ ਕਹਿਣਾ ਹੈ ਕਿ ਸਰਕਾਰ ਕਿਸਾਨ ਜੱਥੇਬੰਦੀਆਂ ਨਾਲ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਗੱਲ ਕਰਨ ਲਈ ਤਿਆਰ ਹਨ ।
ਦਰਅਸਲ, ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਗੱਲ ਕਰਨ ਲਈ ਤਿਆਰ ਹੈ । ਜ਼ਿਕਰਯੋਗ ਹੈ ਕਿ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਤਿੰਨੋ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ਤੇ ਅੰਦੋਲਨ ਕਰ ਰਹੇ ਹਨ।
ਤੋਮਰ ਨੇ ਗਵਾਲੀਅਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕੇਂਦਰ ਸਰਕਾਰ ਨੇ ਹਮੇਸ਼ਾ ਕਿਸਾਨਾਂ ਦੇ ਭਲਾਈ ਦੇ ਹਿੱਤ ਵਿੱਚ ਗੱਲ ਕੀਤੀ ਹੈ ਅਤੇ ਕਿਸਾਨਾਂ ਨਾਲ ਗੱਲ ਕਰਨ ਨੂੰ ਤਿਆਰ ਹੈ । ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਜੱਥੇਬੰਦੀਆਂ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲ ਕਰਨ ਨੂੰ ਤਿਆਰ ਹੈ।
ਇਹ ਵੀ ਦੇਖੋ: ਰਹੱਸਮਈ ਕਹਾਣੀ, ਚੰਡੀਗੜ੍ਹ ਤੋਂ ਦਿੱਲੀ ਜਾਂਦਾ ਪਰਿਵਾਰ ਲਾਪਤਾ ! ਆਖਿਰ ਪਰਿਵਾਰ ਕਿੱਥੇ ਹੋਇਆ ਗਾਇਬ ?