Nasik oxygen tank leaked : ਇੱਕ ਪਾਸੇ ਦੇਸ਼ ਵਿੱਚ ਆਕਸੀਜਨ ਦੀ ਭਾਰੀ ਘਾਟ ਹੈ, ਦੂਜੇ ਪਾਸੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਬੁੱਧਵਾਰ ਨੂੰ ਇੱਥੇ ਜ਼ਾਕਿਰ ਹੁਸੈਨ ਹਸਪਤਾਲ ਵਿਖੇ ਆਕਸੀਜਨ ਟੈਂਕ ਲੀਕ ਹੋ ਗਿਆ, ਜਿਸ ਤੋਂ ਬਾਅਦ ਹਲਚਲ ਮਚ ਗਈ। ਜਿਸ ਸਮੇਂ ਇਹ ਘਟਨਾ ਵਾਪਰੀ ਸੀ, ਹਸਪਤਾਲ ਵਿੱਚ 171 ਮਰੀਜ਼ ਸਨ। ਆਕਸੀਜਨ ਲੀਕ ਹੋਣ ਦੀ ਘਟਨਾ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਦੂਜੇ ਹਸਪਤਾਲ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ। ਸਥਿਤੀ ਬਾਰੇ ਰਾਜ ਦੇ ਸਿਹਤ ਮੰਤਰੀ ਰਾਜੇਸ਼ ਟੋਪ ਦਾ ਕਹਿਣਾ ਹੈ ਕਿ ਲੀਕੇਜ ਨੂੰ ਕੰਟਰੋਲ ਕਰ ਲਿਆ ਗਿਆ ਹੈ, ਰਾਹਤ ਦੀ ਗੱਲ ਇਹ ਹੈ ਕੇ ਕਿਸੇ ਦੀ ਵੀ ਮੌਤ ਨਹੀਂ ਹੋਈ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਦੇਸ਼ ਵਿੱਚ ਮੈਡੀਕਲ ਆਕਸੀਜਨ ਦੀ ਭਾਰੀ ਘਾਟ ਹੈ। ਅਚਾਨਕ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਣ ਕਾਰਨ ਹਸਪਤਾਲਾਂ ਵਿੱਚ ਆਕਸੀਜਨ ਦੀ ਘਾਟ ਆ ਰਹੀ ਹੈ। ਮਹਾਰਾਸ਼ਟਰ ਦੇ ਸਮੇਤ ਕਈ ਰਾਜਾਂ ਵਿੱਚ ਆਕਸੀਜਨ ਬਹੁਤ ਮੁਸ਼ਕਿਲ ਨਾਲ ਮਿਲ ਰਹੀ ਹੈ। ਰਾਜ ਸਰਕਾਰਾਂ ਨੂੰ ਭਾਰਤ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਜਿੰਨੀ ਜਲਦੀ ਹੋ ਸਕੇ ਸਾਰਿਆਂ ਨੂੰ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ। ਆਕਸੀਜਨ ਐਕਸਪ੍ਰੈਸ ਪਿੱਛਲੇ ਦਿਨ ਮਹਾਰਾਸ਼ਟਰ ਤੋਂ ਵਿਸ਼ਾਖਾਪਟਨਮ ਲਈ ਰਵਾਨਾ ਕੀਤੀ ਗਈ ਸੀ। ਇਹ ਵਿਸ਼ੇਸ਼ ਰੇਲ ਗੱਡੀ ਭਾਰਤੀ ਰੇਲਵੇ ਦੁਆਰਾ ਚਲਾਈ ਗਈ ਹੈ, ਜੋ ਵਿਸ਼ਾਖਾਪਟਨਮ ਤੋਂ ਆਕਸੀਜਨ ਲਿਆਉਣ ਦਾ ਕੰਮ ਕਰੇਗੀ।
ਇਹ ਵੀ ਦੇਖੋ : 30 ਤੋਂ 70 ਹਜ਼ਾਰ ‘ਚ ਵਿਕ ਰਿਹਾ ਕੋਰੋਨਾ ਦਾ ਟੀਕਾ, ਅਮੀਰ ਧੜਾਧੜ ਖਰੀਦ ਰਹੇ, ਗਰੀਬ ਕਿਥੋਂ ਬੱਚ ਜਾਊਂ