ਕਾਂਗਰਸ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਚੌਥੀ ਵਾਰ ਪੁੱਛਗਿੱਛ ਲਈ ED ਦੇ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਲਗਾਤਾਰ ਤਿੰਨ ਦਿਨ ਤੱਕ ED ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਬਿਆਨ ਦਰਜ ਕਰਵਾ ਚੁੱਕੇ ਹਨ। ਇਸ ਦੌਰਾਨ ਕਾਂਗਰਸ ਪਾਰਟੀ ਦੇ ਕਈ ਵੱਡੇ ਆਗੂਆਂ ਤੇ ਵਰਕਰਾਂ ਨੇ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਸੀ । ਰਾਹੁਲ ਗਾਂਧੀ ਦੇ ED ਸਾਹਮਣੇ ਪੇਸ਼ ਹੋਣ ‘ਤੇ ਕਾਂਗਰਸ ਨੇ ਕੇਂਦਰ ਸਰਕਾਰ ਵਿਰੁੱਧ ਨਾਰਾਜ਼ਗੀ ਜਤਾਈ ਹੈ । ਕਾਂਗਰਸ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਖ਼ਿਲਾਫ਼ ਦੇਸ਼ ਭਰ ਵਿੱਚ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾਣਗੇ। ਕਾਂਗਰਸ ਨੇ ਇਸ ਨੂੰ ਬਦਲੇ ਦੀ ਰਾਜਨੀਤੀ ਦੱਸਿਆ ਹੈ।
ਇਸ ਤੋਂ ਪਹਿਲਾਂ ਈਡੀ ਨੇ ਕਾਂਗਰਸ ਦੇ ਭਾਰੀ ਵਿਰੋਧ ਦੇ ਵਿਚਕਾਰ ਦਿੱਲੀ ਵਿੱਚ 13 ਤੋਂ 15 ਜੂਨ ਤੱਕ ਲਗਾਤਾਰ ਤਿੰਨ ਦਿਨ ਰਾਹੁਲ ਗਾਂਧੀ ਤੋਂ ਪੁੱਛਗਿੱਛ ਕੀਤੀ ਗਈ ਸੀ। ED ਨੇ ਰਾਹੁਲ ਗਾਂਧੀ ਨੂੰ ਸ਼ੁੱਕਰਵਾਰ ਯਾਨੀ ਕਿ 17 ਜੂਨ ਨੂੰ ਮੁੜ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ । ਜਿਸ ‘ਤੇ ਉਨ੍ਹਾਂ ਨੇ ਸਮਾਂ ਮੰਗਦੇ ਹੋਏ ਅਤੇ ਛੋਟ ਦੇਣ ਦੀ ਬੇਨਤੀ ਕਰਦੇ ਹੋਏ 20 ਜੂਨ ਯਾਨੀ ਕਿ ਸੋਮਵਾਰ ਨੂੰ ਪੇਸ਼ ਹੋਣ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ: ‘ਜਿਨ੍ਹਾਂ ਨੇ ਪੰਜਾਬੀਆਂ ਦਾ ਇੱਕ ਵੀ ਰੁਪਇਆ ਖਾਧਾ, ਓਹਦਾ ਮੈਂ ਵਿਆਜ ਸਮੇਤ ਹਿਸਾਬ ਲਊਂਗਾ’ : CM ਮਾਨ
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ED ਸਾਹਮਣੇ ਆਪਣੀ ਮਾਂ ਅਤੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ 17 ਜੂਨ ਤੋਂ 20 ਜੂਨ ਤੱਕ ਪੁੱਛਗਿੱਛ ਮੁਲਤਵੀ ਕਰਨ ਦੀ ਬੇਨਤੀ ਕੀਤੀ ਸੀ । ED ਨੇ ਰਾਹੁਲ ਗਾਂਧੀ ਨੂੰ ਰਾਹਤ ਦਿੰਦਿਆਂ ਅੱਜ ਦੇ ਦਿਨ ਜਾਂਚ ਵਿੱਚ ਸ਼ਾਮਲ ਹੋਣ ਲਈ ਨਵਾਂ ਸੰਮਨ ਜਾਰੀ ਕੀਤਾ ਸੀ।
ਦੱਸ ਦੇਈਏ ਕਿ ED ਦੀ ਪੁੱਛਗਿੱਛ ਦੌਰਾਨ ਗਾਂਧੀ ਪਰਿਵਾਰ ਵੱਲੋਂ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਦੀ ਮਲਕੀਅਤ ਵਾਲੀ ਕੰਪਨੀ ਅਤੇ ਨੈਸ਼ਨਲ ਹੈਰਾਲਡ ਅਖਬਾਰ ਚਲਾਉਣ ਵਾਲੀ ਕੰਪਨੀ ਐਸੋਸੀਏਟਡ ਜਰਨਲਜ਼ ਲਿਮਟਿਡ ਵਿੱਚ ਇਸਦੀ ਹਿੱਸੇਦਾਰੀ ਦੇ ਪੈਟਰਨ ਬਾਰੇ ਚਰਚਾ ਕੀਤੀ ਗਈ ਸੀ । ਦੱਸਿਆ ਜਾ ਰਿਹਾ ਹੈ ਕਿ ਈਡੀ ਆਪਣੀ ਅਗਲੇਰੀ ਜਾਂਚ ਦੌਰਾਨ 2010 ਵਿੱਚ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਵੱਲੋਂ ਐਸੋਸੀਏਟਿਡ ਜਰਨਲਜ਼ ਲਿਮਟਿਡ ਨੂੰ ਹਾਸਲ ਕਰਨ ਦੀ ਘਟਨਾ ਨੂੰ ਲੈ ਕੇ ਰਾਹੁਲ ਗਾਂਧੀ ਤੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: