navjot singh sidhu: ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇਣ ਨੂੰ ਕੇਂਦਰ ਸਰਕਾਰ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।
ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਏਪੀਐਮਸੀ ਪ੍ਰਣਾਲੀ ਦੀ ਵਕਾਲਤ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਇਸ ਪ੍ਰਣਾਲੀ ਨੂੰ ਖਤਮ ਕਰਕੇ ਪੰਜਾਬ ਵਿੱਚ ਕਿਸਾਨਾਂ ਨੂੰ ਬਰਬਾਦ ਕਰਨ ਦੀ ਸਾਜਿਸ਼ ਰਚ ਰਹੀ ਹੈ। ਉਸਨੇ ਕਿਸਾਨਾਂ ਨੂੰ ਅਦਾਇਗੀ ਦੇ ਸਿੱਧੇ ਪ੍ਰਣਾਲੀ ਦਾ ਵਿਰੋਧ ਕਰਦਿਆਂ, ਕਿਸਾਨਾਂ ਅਤੇ ਅੜ੍ਹਤੀਆਂ ਵਿਚਕਾਰ ਦਹਾਕਿਆਂ ਪੁਰਾਣੇ ਸਬੰਧਾਂ ਦੀ ਵਕਾਲਤ ਕੀਤੀ।
ਉਨ੍ਹਾਂ ਨੇ ਕਿਹਾ ਕਿ ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਝੂਠਾ ਹੈ ਅਤੇ ਜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨਾਂ੍ਹ ਵਲੋਂ ਲਿਖੀ ਐੱਮ.ਐੱਸ.ਪੀ ਦੀ ਆਨਲਾਈਨ ਅਦਾਇਗੀ ਬਾਰੇ ਚਿੱਠੀ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ ਇਸ ਦਾ ਸਭ ਤੋਂ ਵੱਧ ਨੁਕਸਾਨ ਛੋਟੇ ਕਿਸਾਨਾਂ ਨੂੰ ਹੋਵੇਗਾ।ਸਿੱਧੂ ਨੇ ਕਿਹਾ ਨੇ ਕਿ ਕੇਂਦਰ ਇੱਕ ਸਾਜ਼ਿਸ਼ ਦੇ ਤਹਿਤ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਸਰਕਾਰ ਵਿਰੁੱਧ ਖੜ੍ਹਾ ਕਰਕੇ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ।ਉਨਾਂ੍ਹ ਕਿਹਾ ਕਿ ਭਾਜਪਾ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਨੂੰ ਭੜਕਾ ਰਹੀ ਹੈ।
ਸਿੱਧੀ ਅਦਾਇਗੀ ਨੂੰ ਲੈਕੇ ਕੇਂਦਰ ਦੀ ‘Warning’ ਪਿੱਛੋਂ ਕੈਪਟਨ ਨੇ ਲਿਖੀ ਮੋਦੀ ਨੂੰ ਚਿੱਠੀ, ਸੁਣੋ ਕੀ ਕਿਹਾ Live !