ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅੱਜ ਦਿੱਲੀ ਦੌਰੇ ‘ਤੇ ਹਨ। ਇਸ ਦੌਰਾਨ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਿਲ ਹੋਏ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਟਵੀਟ ਵੀ ਕੀਤੇ ਗਏ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਦਿੱਲੀ ਸਿੱਖਿਆ ਮਾਡਲ ਕੰਟਰੈਕਟ ਮਾਡਲ ਹੈ, ਦਿੱਲੀ ਸਰਕਾਰ ਦੇ 1031 ਸਕੂਲ ਹਨ, ਜਦੋਂ ਕਿ ਸਿਰਫ਼ 196 ਸਕੂਲਾਂ ਵਿੱਚ ਹੈੱਡਮਾਸਟਰ ਹਨ। ਇਸ ਵਿੱਚ 45% ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ ਅਤੇ 22,000 ਗੈਸਟ ਟੀਚਰਾਂ ਵੱਲੋਂ ਹਰ 15 ਦਿਨਾਂ ਬਾਅਦ ਠੇਕੇ ਦੇ ਨਵੀਨੀਕਰਨ ਨਾਲ ਦਿਹਾੜੀ ‘ਤੇ ਸਕੂਲ ਚਲਾਏ ਜਾ ਰਹੇ ਹਨ।
ਗੈਸਟ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਕੇਜਰੀਵਾਲ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕੇਜਰੀਵਾਲ ‘ਤੇ ਨਿਸ਼ਾਨਾਂ ਸਾਧਦਿਆਂ ਕਿਹਾ, “ਭੋਲੀ ਸੂਰਤ ਦਿਲ ਦੇ ਖੋਟੇ, ਨਾਮ ਬੜੇ ਔਰ ਦਰਸ਼ਨ ਛੋਟੇ। ” ਇਸ ਦੌਰਾਨ ਗੈਸਟ ਅਧਿਆਪਕਾਂ ਵਲੋਂ ਵੀ ਸਿੱਧੂ ਦਾ ਪੂਰਾ ਸਾਥ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਆ ਕੇ ਤਾਂ ਬਹੁਤ ਭਾਸ਼ਣ ਦੇ ਰਹੇ ਸੀ, ਪਰ ਉਨ੍ਹਾਂ ਨੂੰ ਆਪਣੇ ਰਾਜ ਦਾ ਕੁਝ ਨਹੀਂ ਪਤਾ।
ਇਹ ਵੀ ਪੜ੍ਹੋ: ‘ਚੰਨੀ ਨੇ ਮੇਰੀ ਪਿੱਠ ‘ਚ ਮਾਰਿਆ ਛੁਰਾ, ਪੰਜਾਬ ‘ਚ ਲਗਭਗ ਕਾਂਗਰਸ ਦਾ ਸਫਾਇਆ ਹੋ ਚੁੱਕਾ’ : ਕੈਪਟਨ
ਦੱਸ ਦੇਈਏ ਕਿ ਇੱਕ ਹੋਰ ਟਵੀਟ ਵਿੱਚ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਠੇਕੇ ‘ਤੇ ਰੱਖੇ ਅਧਿਆਪਕਾਂ ਨੂੰ ਪੱਕੇ ਮੁਲਾਜ਼ਮਾਂ ਦੇ ਬਰਾਬਰ ਤਨਖ਼ਾਹ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਗੈਸਟ ਟੀਚਰਾਂ ਕਾਰਨ ਸਥਿਤੀ ਵਿਗੜ ਗਈ। ਸਕੂਲ ਮੈਨੇਜਮੈਂਟ ਕਮੇਟੀਆਂ ਰਾਹੀਂ ਤੁਸੀਂ ਵਲੰਟੀਅਰ ਸਰਕਾਰੀ ਫੰਡਾਂ ਵਿੱਚੋਂ 5 ਲੱਖ ਸਾਲਾਨਾ ਕਮਾਉਂਦੇ ਹੋ, ਜੋ ਪਹਿਲਾਂ ਸਕੂਲ ਦੇ ਵਿਕਾਸ ਲਈ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਸਾਲ 2015 ਦੇ ਚੋਣ ਮਨੋਰਥ ਪੱਤਰ ਵਿੱਚ ‘ਆਪ’ ਨੇ ਦਿੱਲੀ ਵਿੱਚ 8 ਲੱਖ ਨਵੀਆਂ ਨੌਕਰੀਆਂ ਅਤੇ 20 ਨਵੇਂ ਕਾਲਜਾਂ ਦਾ ਵਾਅਦਾ ਕੀਤਾ ਸੀ, ਨੌਕਰੀਆਂ ਅਤੇ ਕਾਲਜ ਕਿੱਥੇ ਹਨ ? ਤੁਸੀਂ ਦਿੱਲੀ ਵਿੱਚ ਸਿਰਫ਼ 440 ਨੌਕਰੀਆਂ ਦਿੱਤੀਆਂ ਹਨ। ਤੁਹਾਡੀਆਂ ਅਸਫਲ ਗਾਰੰਟੀਆਂ ਦੇ ਉਲਟ, ਪਿਛਲੇ 5 ਸਾਲਾਂ ਵਿੱਚ ਦਿੱਲੀ ਦੀ ਬੇਰੁਜ਼ਗਾਰੀ ਦੀ ਦਰ ਲਗਭਗ 5 ਗੁਣਾ ਵੱਧ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: