ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਲ ਸੈਨਾ ਦਿਵਸ ‘ਤੇ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਵਧਾਈ ਦਿੱਤੀ ਹੈ।
ਆਪਣੇ ਵਧਾਈ ਸੰਦੇਸ਼ ‘ਚ ਰਾਸ਼ਟਰਪਤੀ ਨੇ ਲਿਖਿਆ ਕਿ, “ਜਲ ਸੈਨਾ ਦਿਵਸ ‘ਤੇ, ਸਾਰੇ ਨੇਵੀ ਕਰਮਚਾਰੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ। ਸਮੁੰਦਰੀ ਸੁਰੱਖਿਆ ਅਤੇ ਸਮੁੰਦਰ ਵਿੱਚ ਸਾਡੇ ਹਿੱਤਾਂ ਦੀ ਰੱਖਿਆ ਕਰਨ ਤੋਂ ਇਲਾਵਾ, ਸਾਡੀ ਜਲ ਸੈਨਾ ਨੇ ਕੋਵਿਡ-19 ਨਾਲ ਸਬੰਧਿਤ ਸੰਕਟਾਂ ਦਾ ਮੁਕਾਬਲਾ ਕਰਨ ਵਿੱਚ ਵੀ ਸ਼ਾਨਦਾਰ ਭੂਮਿਕਾ ਨਿਭਾਈ ਹੈ। ਭਾਰਤ ਵਾਸੀ ਤੁਹਾਡੀ ਸੇਵਾ ਲਈ ਸ਼ੁਕਰਗੁਜ਼ਾਰ ਹਨ।”
ਜਲ ਸੈਨਾ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ ਸੈਨਾ ਦੇ ਕਰਮਚਾਰੀਆਂ ਅਤੇ ਸਾਬਕਾ ਸੈਨਿਕਾਂ ਨੂੰ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ, “ਨੇਵੀ ਦਿਵਸ ਦੀਆਂ ਮੁਬਾਰਕਾਂ। ਸਾਨੂੰ ਭਾਰਤੀ ਜਲ ਸੈਨਾ ਦੇ ਮਿਸਾਲੀ ਯੋਗਦਾਨ ‘ਤੇ ਮਾਣ ਹੈ। ਸਾਡੇ ਜਲ ਸੈਨਾ ਦੇ ਜਵਾਨ ਕੁਦਰਤੀ ਆਫ਼ਤਾਂ ਵਰਗੀਆਂ ਸੰਕਟ ਦੀਆਂ ਸਥਿਤੀਆਂ ਨੂੰ ਘੱਟ ਕਰਨ ਵਿੱਚ ਹਮੇਸ਼ਾ ਸਭ ਤੋਂ ਅੱਗੇ ਰਹੇ ਹਨ।
ਅਮਿਤ ਸ਼ਾਹ ਨੇ ਕਿਹਾ, ”ਨੇਵੀ ਦਿਵਸ ਦੇ ਵਿਸ਼ੇਸ਼ ਮੌਕੇ ‘ਤੇ ਸਾਡੇ ਬਹਾਦਰ ਭਾਰਤੀ ਜਲ ਸੈਨਾ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ।
ਭਾਰਤ ਦੇ ਸਮੁੰਦਰੀ ਹਿੱਤਾਂ ਦੀ ਰਾਖੀ ਕਰਨ ਅਤੇ ਸਿਵਲ ਐਮਰਜੈਂਸੀ ਦੌਰਾਨ ਦੇਸ਼ ਵਾਸੀਆਂ ਦੀ ਮਦਦ ਕਰਨ ਲਈ ਉਨ੍ਹਾਂ ਦੀ ਵਚਨਬੱਧਤਾ ਲਈ ਰਾਸ਼ਟਰ ਨੂੰ ਸਾਡੀ ਬਹਾਦਰ ਜਲ ਸੈਨਾ ‘ਤੇ ਮਾਣ ਹੈ।”
ਵੀਡੀਓ ਲਈ ਕਲਿੱਕ ਕਰੋ -: