ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਨੇ ਸੂਬੇ ਦੇ ਮੋਰਬੀ ਜ਼ਿਲੇ ‘ਚ ਤਿੰਨ ਵਿਅਕਤੀਆਂ ਕੋਲੋਂ 120 ਕਿਲੋਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ ਕਿ ਐਤਵਾਰ ਰਾਤ ਨੂੰ ਜ਼ਬਤ ਕੀਤੀ ਗਈ ਨਸ਼ੀਲੇ ਪਦਾਰਥ ਦੀ ਸਹੀ ਕੀਮਤ ਬਾਰੇ ਉਨ੍ਹਾਂ ਨੂੰ ਅਜੇ ਤੱਕ ਪਤਾ ਨਹੀਂ ਹੈ।
ਹਾਲਾਂਕਿ ਇਸ ਦੀ ਕੀਮਤ ਕਈ ਕਰੋੜ ਰੁਪਏ ਹੈ। ਨਸ਼ੀਲੇ ਪਦਾਰਥ ਦੀ ਬਰਾਮਦਗੀ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਨਵਾਬ ਮਲਿਕ ਨੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਹੁਣ ਉੜਤਾ ਗੁਜਰਾਤ ਬਣ ਗਿਆ ਹੈ। ਏਟੀਐਸ ਨੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।
ਇਹ ਵੀ ਪੜ੍ਹੋ : ਯੂਕੇ ‘ਚ ਅੱਤਵਾਦੀ ਹਮਲਾ ! ਮਹਿਲਾ ਹਸਪਤਾਲ ਦੇ ਸਾਹਮਣੇ ਕਾਰ ‘ਚ ਹੋਇਆ ਜ਼ਬਰਦਸਤ ਧਮਾਕਾ
ਅਧਿਕਾਰੀਆਂ ਮੁਤਾਬਿਕ ਤਿੰਨਾਂ ਨੂੰ ਨਵਲਖੀ ਬੰਦਰਗਾਹ ਨੇੜੇ ਜਿਨਜ਼ੁਡਾ ਪਿੰਡ ਤੋਂ ਕਰੀਬ 120 ਕਿਲੋ ਨਸ਼ੀਲਾ ਪਦਾਰਥ ਬਰਾਮਦ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕਾਰਵਾਈ ਏਟੀਐਸ ਅਤੇ ਸਥਾਨਕ ਪੁਲਿਸ ਨੇ ਸਾਂਝੇ ਤੌਰ ‘ਤੇ ਕੀਤੀ ਹੈ। ਰਾਜ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਨੇ ਨਸ਼ੀਲੇ ਪਦਾਰਥਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: