ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੀ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ। ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਮੋਦੀ ਸੰਸਦ ਦੇ ਪਹਿਲੇ ਸੈਸ਼ਨ ਦੌਰਾਨ ਪਹਿਲੀ ਵਾਰ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਸੰਬੋਧਨ ਕਰਨਗੇ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਭਾਜਪਾ ਅਤੇ ਇਸ ਦੇ ਸਹਿਯੋਗੀ ਦਲਾਂ ਦੇ ਸਾਰੇ ਸੰਸਦ ਮੈਂਬਰਾਂ ਨੂੰ ਬੈਠਕ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਕਿਹਾ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲੋਕ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ’ਤੇ ਹੋਈ ਚਰਚਾ ਦਾ ਜਵਾਬ ਦੇਣਗੇ। ਆਪਣੇ ਜਵਾਬੀ ਭਾਸ਼ਣ ਦੌਰਾਨ ਬੀਤੇ ਦਿਨ ਸਦਨ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਚੁੱਕੇ ਗਏ ਸਵਾਲਾਂ ਅਤੇ ਲਗਾਏ ਗਏ ਦੋਸ਼ਾਂ ਦਾ ਵੀ ਉਨ੍ਹਾਂ ਵਲੋਂ ਜਵਾਬ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਸ਼ਾਮ ਕਰੀਬ 4 ਵਜੇ ਆਪਣਾ ਜਵਾਬ ਦੇਣਗੇ।
ਇਹ ਵੀ ਪੜ੍ਹੋ : ਰੋਪੜ : ਥਾਰ ਕਾਰ ਨਾਲ ਟੱਕਰ ਮਗਰੋਂ ਸਰਹਿੰਦ ਨਹਿਰ ‘ਚ ਡਿੱਗਿਆ ਆਟੋ, ਚਾਲਕ ਸਣੇ 5 ਲੋਕ ਰੁੜ੍ਹੇ
ਇਹ ਮੁਲਾਕਾਤ ਇਸ ਲਈ ਵੀ ਅਹਿਮ ਹੈ ਕਿਉਂਕਿ 2014 ਤੋਂ ਬਾਅਦ ਪਹਿਲੀ ਵਾਰ ਭਾਜਪਾ ਨੂੰ ਲੋਕ ਸਭਾ ਚੋਣਾਂ ਵਿੱਚ ਬਹੁਮਤ ਨਹੀਂ ਮਿਲਿਆ ਹੈ। ਪਾਰਟੀ ਸਰਕਾਰ ਚਲਾਉਣ ਲਈ ਆਪਣੇ ਸਹਿਯੋਗੀਆਂ ‘ਤੇ ਨਿਰਭਰ ਹੈ। NDA ਦੀ ਬੈਠਕ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਲੋਕ ਸਭਾ ਅਤੇ ਰਾਜ ਸਭਾ ਵਿੱਚ ਸੰਸਦ ਦੇ ਸੰਯੁਕਤ ਸੈਸ਼ਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਉੱਤੇ ਧੰਨਵਾਦ ਮਤੇ ਉੱਤੇ ਚਰਚਾ ਹੋ ਰਹੀ ਹੈ। ਪੀਐਮ ਮੋਦੀ ਦੋਵਾਂ ਸਦਨਾਂ ਵਿੱਚ ਚਰਚਾ ਦਾ ਜਵਾਬ ਦੇਣਗੇ। ਇਸ ਲੋਕ ਸਭਾ ਚੋਣ ਵਿੱਚ ਭਾਜਪਾ ਨੇ 240 ਸੀਟਾਂ ਜਿੱਤੀਆਂ ਹਨ, ਜਦੋਂ ਕਿ ਉਸ ਦੀਆਂ ਸਹਿਯੋਗੀ ਪਾਰਟੀਆਂ ਨੂੰ 53 ਸੀਟਾਂ ਮਿਲੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: