Nearly 39000 fresh cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਨੇ ਅੱਜ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ । ਦੇਸ਼ ਵਿੱਚ ਪਹਿਲੀ ਵਾਰ ਕੋਰੋਨਾ ਦੇ ਨਵੇਂ ਮਰੀਜ਼ਾਂ ਦਾ ਅੰਕੜਾ 38 ਹਜ਼ਾਰ ਨੂੰ ਪਾਰ ਕਰ ਗਿਆ ਹੈ। ਸ਼ਨੀਵਾਰ ਨੂੰ ਕੋਰੋਨਾ ਦੇ 38 ਹਜ਼ਾਰ 902 ਕੋਰੋਨਾ ਦੇ ਕੇਸ ਸਾਹਮਣੇ ਆਏ, ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 10 ਲੱਖ 77 ਹਜ਼ਾਰ 618 ਹੋ ਗਈ ਹੈ । ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਮਹਾਂਮਾਰੀ ਦੇ ਕਾਰਨ 543 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸ਼ਨੀਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 34,884 ਨਵੇਂ ਕੇਸ ਸਾਹਮਣੇ ਆਏ, ਜਦੋਂ ਕਿ 671 ਲੋਕਾਂ ਦੀ ਮੌਤ ਹੋ ਗਈ ਸੀ ।
ਸਿਹਤ ਮੰਤਰਾਲੇ ਦੇ ਅੰਕੜਿਆਂ ਦੇ ਅਨੁਸਾਰ ਕੋਰੋਨਾ ਵਿੱਚ ਹੁਣ 3,73,379 ਸਰਗਰਮ ਮਾਮਲੇ ਹਨ। ਕੋਰੋਨਾ ਮਹਾਂਮਾਰੀ ਨਾਲ ਹੁਣ ਤੱਕ 26,816 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 6,77,422 ਵਿਅਕਤੀ ਠੀਕ ਹੋ ਚੁੱਕੇ ਹਨ । ਇਸ ਸਭ ਵਿਚਕਾਰ ਚੰਗੀ ਗੱਲ ਇਹ ਹੈ ਕਿ ਕੋਰੋਨਾ ਲਾਗ ਵਾਲੇ ਮਰੀਜ਼ਾਂ ਦੀ ਰਿਕਵਰੀ ਰੇਟ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿੱਚ ਰਿਕਵਰੀ ਦਰ 65.24% ਹੋ ਗਿਆ ਹੈ। ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਮਹਾਂਰਾਸ਼ਟਰ ਸਭ ਤੋਂ ਪ੍ਰਭਾਵਿਤ ਦਿਖਾਈ ਦੇ ਰਿਹਾ ਹੈ।
ਸ਼ਨੀਵਾਰ ਨੂੰ ਮਹਾਂਰਾਸ਼ਟਰ ਵਿੱਚ ਕੋਵਿਡ-19 ਦੇ 8,348 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਾਮਲਿਆਂ ਦੀ ਕੁੱਲ ਗਿਣਤੀ ਤਿੰਨ ਲੱਖ ਨੂੰ ਪਾਰ ਕਰ ਗਈ ਹੈ । ਰਾਜ ਦੇ ਸਿਹਤ ਵਿਭਾਗ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 144 ਹੋਰ ਮਰੀਜ਼ਾਂ ਦੀ ਮੌਤ ਕੋਰੋਨਾ ਮਹਾਂਮਾਰੀ ਕਾਰਨ ਹੋ ਗਈ ਹੈ। ਮਹਾਂਰਾਸ਼ਟਰ ਵਿੱਚ ਹੁਣ ਤੱਕ 11,596 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਜ ਵਿੱਚ ਹੁਣ ਤੱਕ ਕੋਰੋਨਾ ਨਾਲ ਕੁੱਲ 3,00,937 ਲੋਕ ਪੀੜਤ ਹਨ । ਰਾਜ ਵਿੱਚ ਹੁਣ ਤੱਕ 1,65,663 ਮਰੀਜ਼ ਠੀਕ ਹੋ ਚੁੱਕੇ ਹਨ ।
ਦੱਸ ਦੇਈਏ ਕਿ ਸ਼ਨੀਵਾਰ ਨੂੰ ਗੁਜਰਾਤ ਵਿੱਚ ਕੋਵਿਡ-19 ਦੇ 960 ਨਵੇਂ ਮਾਮਲੇ ਸਾਹਮਣੇ ਆਏ, ਜੋ ਕਿ ਇੱਕ ਦਿਨ ਵਿੱਚ ਰਾਜ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ । ਰਾਜ ਵਿੱਚ ਲਾਗਾਂ ਦੀ ਕੁੱਲ ਗਿਣਤੀ ਨਵੇਂ ਕੇਸਾਂ ਨਾਲ 47,476 ਤੱਕ ਪਹੁੰਚ ਗਈ। ਵਿਭਾਗ ਨੇ ਦੱਸਿਆ ਕਿ ਲਾਗ ਕਾਰਨ 19 ਹੋਰ ਮਰੀਜ਼ਾਂ ਦੀ ਮੌਤ ਹੋਣ ਕਾਰਨ ਰਾਜ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 2,127 ਹੋ ਗਈ ਹੈ ।