ਨੇਪਾਲ ਦੀ ਰਾਜਧਾਨੀ ਕਠਮੰਡੂ ਵਿੱਚ ਟੇਕ ਆਫ ਦੌਰਾਨ ਇੱਕ ਯਾਤਰੀ ਜਹਾਜ਼ ਕ੍ਰੈਸ਼ ਹੋ ਗਿਆ ਹੈ। ਇਸ ਜਹਾਜ਼ ਵਿੱਚ 19 ਯਾਤਰੀ ਸਵਾਰ ਸਨ। ਹਾਲਾਂਕਿ ਇਹ ਗੱਲ ਸਾਹਮਣੇ ਨਹੀਂ ਆਈ ਹੈ ਕਿ ਹਾਦਸੇ ਵਿੱਚ ਕਿੰਨੇ ਲੋਕ ਇਸ ਹਾਦਸੇ ਵਿੱਚ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਕਠਮੰਡੂ ਤੋਂ ਪੋਖਰਾ ਜਾ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਜਹਾਜ਼ ਸੋਰਯਾ ਏਅਰਲਾਈਨ ਦਾ ਸੀ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਜਹਾਜ਼ ਟੇਕਆਫ ਦੇ ਦੌਰਾਨ ਰਨਵੇ ‘ਤੇ ਫਿਸਲ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਇਹ ਵੀ ਪੜ੍ਹੋ: ਮਾਨਸਾ ‘ਚ ਟ੍ਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆਉਣ ਕਾਰਨ ਬੱਚੇ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਇਸ ਹਾਦਸੇ ਮਗਰੋਂ ਰਾਹਤ ਤੇ ਬਚਾਅ ਦਲ ਦੀਆਂ ਟੀਮਾਂ ਪਹੁੰਚ ਗਈਆਂ ਹਨ। ਤੇਜ਼ੀ ਨਾਲ ਰੈਸਕਿਊ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਫਿਲਹਾਲ ਰੇਸਕਿਊ ਟੀਮ ਦੀ ਕੋਸ਼ਿਸ਼ ਹੈ ਕਿ ਜਲਦ ਤੋਂ ਜਲਦ ਅੱਗ ਬੁਝਾਈ ਜਾਵੇ ਤਾਂ ਜੋ ਉਸ ਵਿੱਚ ਸਵਾਰ ਯਾਤਰੀਆਂ ਬਾਰੇ ਜਾਣਕਾਰੀ ਮਿਲ ਸਕੇ। ਇਸ ਜਹਾਜ਼ ਹਾਦਸੇ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ਵਿੱਚ ਦਿਖਾਈ ਦੇ ਰਿਹਾ ਹੈ ਕਿ ਜਹਾਜ਼ ਵਿੱਚੋਂ ਅੱਗ ਦੀਆਂ ਉੱਚੀਆਂ-ਉੱਚੀਆਂ ਲਪਟਾਂ ਉੱਠਦੀਆਂ ਦਿਖਾਈ ਦੇ ਰਹੀਆਂ ਹਨ। ਇਸ ਹਾਦਸੇ ਕਾਰਨ ਜਹਾਜ਼ਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: