new farms law supreme court three member: ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸੀਲਬੰਦ ਲਿਫਾਫੇ ‘ਚ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ।ਸ਼ੇਤਕਾਰੀ ਸੰਗਠਨ ਦੀ ਮਹਿਲਾ ਪ੍ਰਧਾਨ ਸੀਮਾ ਨਰਵਨੇ ਨੇ ਦੱਸਿਆ ਕਿ ਸੁਪਰੀਮ ਕੋਰਟ ਨੂੰ ਇਹ ਰਿਪੋਰਟ 19 ਮਾਰਚ ਨੂੰ ਹੀ ਸੌਂਪ ਦਿੱਤੀ ਗਈ ਹੈ।ਇਸ ਨੂੰ ਜਲਦ ਕਮੇਟੀ ਜਲਦ ਹੀ ਪ੍ਰੇਮ ਰਾਹੀਂ ਅਤੇ ਜਾਣਕਾਰੀ ਜਨਤਕ ਕਰੇਗੀ।ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੀ ਗਈ ਕਮੇਟੀ ‘ਚ ਖੇਤੀ ਵਿਸ਼ੇਸਕ ਅਤੇ ਸੇਤਕਾਰੀ ਸੰਗਠਨਾਂ ਨਾਲ ਜੁੜੇ ਅਨਿਲ ਧਨਵਤ, ਅਸ਼ੋਲ ਗੁਲਾਟੀ ਅਤੇ ਪ੍ਰਮੋਦ ਜੋਸ਼ੀ ਸ਼ਾਮਲ ਹਨ।ਸੁਪਰੀਮ ਕੋਰਟ ਨੇ 11 ਜਨਵਰੀ ਨੂੰ ਕਮੇਟੀ ਦਾ ਗਠਨ ਕੀਤਾ ਸੀ।ਧਨਵਤ ਤੋਂ ਇਲਾਵਾ ਖੇਤੀ ਅਰਥਸ਼ਾਸਤਰੀ ਅਸ਼ੋਕ ਗੁਲਾਟੀ ਅਤੇ ਪ੍ਰਮੋਦ ਕੁਮਾਰ ਜੋਸ਼ੀ ਕਮੇਟੀ ਦੇ ਹੋਰ ਮੈਂਬਰ ਹਨ।ਕਿਸਾਨ ਨੇਤਾ ਭੁਪਿੰਦਰ ਸਿੰਘ ਮਾਨ ਵੀ ਇਸਦਾ ਮੈਂਬਰ ਬਣਾਇਆ ਗਿਆ ਸੀ,
ਪਰ ਉਨਾਂ੍ਹ ਨੇ ਆਪਣਾ ਨਾਮ ਵਾਪਸ ਲੈ ਲਿਆ ਸੀ।ਕਿਸਾਨ ਸੰਗਠਨ ਇਸ ਕਮੇਟੀ ਦਾ ਵਿਰੋਧ ਕਰ ਰਹੇ ਹਨ।ਉਨਾਂ੍ਹ ਦਾ ਕਹਿਣਾ ਹੈ ਕਿ ਇਸਦੇ ਮੈਂਬਰ ਪਹਿਲਾਂ ਹੀ ਖੇਤੀ ਕਾਨੂੰਨਾਂ ਦਾ ਸਮਰਥਨ ਕਰ ਚੁੱਕੇ ਹਨ।ਬਾਅਦ ‘ਚ ਕੋਰਟ ਨੇ ਉਨਾਂ੍ਹ ਨੂੰ ਕਮੇਟੀ ‘ਚ ਸ਼ਾਮਲ ਕਰ ਲਿਆ।ਦੱਸਣਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਪਿਛਲੇ ਸਾਲ ਨਵੰਬਰ ਤੋਂ ਕਿਸਾਨ ਸੰਗਠਨ ਪ੍ਰਦਰਸ਼ਨ ਕਰ ਰਹੇ ਹਨ।ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਕਿਸਾਨ ਆਪਣੀਆਂ ਮੰਗਾਂ ਲਈ ਕਾਨੂੰਨਾਂ ਵਿਰੁੱਧ ਧਰਨੇ ‘ਤੇ ਬੈਠੇ ਹਨ ਉਨਾਂ੍ਹ ਦਾ ਕਹਿਣਾ ਹੈ ਕਿ ਕਾਨੂੰਨ ਵਾਪਸ ਲਏ ਜਾਣ ਅਤੇ ਘੱਟੋ ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਏ ਜਾਣ ਦੀ ਮੰਗ ਕੀਤੀ ਹੈ।ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਹੀ ਸੁਪਰੀਮ ਕੋਰਟ ਨੇ ਪਹਿਲਾਂ ਚਾਰ ਮੈਂਬਰੀ ਕਮੇਟੀ ਬਣਾਈ ਸੀ।ਹਾਲਾਂਕਿ, ਚਾਰ ਮੈਂਬਰੀ ਕਮੇਟੀ ‘ਚ ਕਿਸਾਨ ਨੇਤਾ ਭੁਪਿੰਦਰ ਸਿੰਘ ਮਾਨ ਵੱਖ ਹੋ ਗਏ ਸਨ।ਇਸ ਤੋਂ ਬਾਅਦ ਕਮੇਟੀ ਤਿੰਨ ਮੈਂਬਰੀ ਹੋ ਗਈ।ਇਸ ਕਮੇਟੀ ਦੇ ਲੋਕਾਂ ਨੇ ਦੇਸ਼ ਦੇ ਵੱਖ-ਵੱਖ ਕਿਸਾਨ ਸੰਗਠਨਾਂ ਨਾਲ ਗੱਲਬਾਤ ਕੀਤੀ।
ਇਹ ਹੈ ਉਹ ਕਾਰ, ਜਿਸ ‘ਚ ਸਵਾਰ ਸੀ Diljaan , ਹਾਦਸੇ ‘ਚ ਉੱਡ ਗਏ ਪਰਖੱਚੇ, ਦੇਖੋ ਕਿਵੇਂ ਹੋਇਆ ਹਾਦਸਾ, ਦਰਦਨਾਕ ਤਸਵੀਰਾਂ