NGT widens ambit of firecracker pollution: ਹੁਣ ਨੈਸ਼ਨਲ ਗ੍ਰੀਨ ਅਥਾਰਟੀ ਜਾਂ NGT ਨੇ ਪਟਾਕੇ ਚਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਦੇ ਮਾਮਲਿਆਂ ਦੀ ਸੁਣਵਾਈ ਦਾ ਦਾਇਰਾ NCR ਤੋਂ ਵਧਾਉਂਦੇ 18 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੱਕ ਵਧਾ ਦਿੱਤਾ ਹੈ । ਅਥਾਰਟੀ ਨੇ ਇਨ੍ਹਾਂ ਸਾਰਿਆਂ ਨੂੰ ਨੋਟਿਸ ਜਾਰੀ ਕੀਤਾ ਹੈ । ਇਨ੍ਹਾਂ ਰਾਜਾਂ ਵਿੱਚ ਹਵਾ ਦੀ ਗੁਣਵੱਤਾ ਇਸਦੇ ਨਿਰਧਾਰਤ ਮਾਪਦੰਡਾਂ ਤੋਂ ਹੇਠਾਂ ਹੈ। ਐਨਜੀਟੀ ਨੇ ਕਿਹਾ ਕਿ ਉਹ ਪਹਿਲਾਂ ਹੀ ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨੂੰ ਨੋਟਿਸ ਜਾਰੀ ਕਰ ਚੁੱਕਿਆ ਹੈ । ਉੱਥੇ ਹੀ ਉੜੀਸਾ ਅਤੇ ਰਾਜਸਥਾਨ ਦੀਆਂ ਸਰਕਾਰਾਂ ਪਹਿਲਾਂ ਹੀ ਪਟਾਕਿਆਂ ਖਰੀਦਣ ਅਤੇ ਵੇਚਣ ‘ਤੇ ਪਾਬੰਦੀ ਲਗਾਉਣ ਨੂੰ ਲੈ ਕੇ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
NGT ਨੇ ਇਸ ਮਾਮਲੇ ‘ਤੇ ਆਂਧਰਾ ਪ੍ਰਦੇਸ਼, ਅਸਾਮ, ਬਿਹਾਰ, ਚੰਡੀਗੜ੍ਹ, ਛੱਤੀਸਗੜ੍ਹ, ਗੁਜਰਾਤ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਝਾਰਖੰਡ, ਕਰਨਾਟਕ, ਮੱਧ ਪ੍ਰਦੇਸ਼, ਮਹਾਂਰਾਸ਼ਟਰ, ਮੇਘਾਲਿਆ, ਨਾਗਾਲੈਂਡ, ਤਾਮਿਲਨਾਡੂ, ਤੇਲੰਗਾਨਾ, ਉਤਰਾਖੰਡ ਅਤੇ ਪੱਛਮੀ ਬੰਗਾਲ ਤੋਂ ਜਵਾਬ ਮੰਗਿਆ ਹੈ।
ਦੱਸ ਦੇਈਏ ਕਿ ਅਥਾਰਟੀ ਨੇ ਜਾਣਕਾਰੀ ਮੰਗੀ ਹੈ ਕਿ ਇਨ੍ਹਾਂ ਰਾਜਾਂ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ ਕੀ ਤੇ ਕਿਸ ਤਰ੍ਹਾਂ ਦਾ ਹੈ? ਇਸ ਨੂੰ ਸੁਧਾਰਨ ਲਈ ਕਿਹੜੇ ਉਪਾਅ ਕੀਤੇ ਜਾ ਰਹੇ ਹਨ? ਦੀਵਾਲੀ ਅਤੇ ਉਸ ਤੋਂ 10 ਦਿਨ ਅੱਗੇ-ਪਿੱਛੇ ਲਈ ਉਨ੍ਹਾਂ ਕੋਲ ਕੀ ਯੋਜਨਾਵਾਂ ਹਨ ਤਾਂ ਜੋ ਉਨ੍ਹਾਂ ਰਾਜਾਂ ਦੇ ਨਾਲ-ਨਾਲ ਗੁਆਂਢੀ ਰਾਜਾਂ ਦੀ ਹਵਾ ਖਰਾਬ ਨਾ ਹੋਵੇ ਅਤੇ ਉੱਥੋਂ ਦੇ ਲੋਕਾਂ ਨੂੰ ਪ੍ਰਦੂਸ਼ਣ ਦੀ ਮਾਰ ਝੱਲਣੀ ਨਾ ਪਵੇ। NGT ਨੇ ਕਿਹਾ ਕਿ ਸਬੰਧਿਤ ਰਾਜ ਜਿੱਥੇ ਹਵਾ ਦੀ ਗੁਣਵੱਤਾ ਸੰਤੁਸ਼ਟ ਨਹੀਂ ਹੈ, ਉਹ ਉੜੀਸਾ ਅਤੇ ਰਾਜਸਥਾਨ ਵਰਗੇ ਰਾਜਾਂ ਵਰਗੇ ਕਦਮ ਚੁੱਕਣ ਬਾਰੇ ਵਿਚਾਰ ਕਰ ਸਕਦੇ ਹਨ।