ਜੰਮੂ-ਕਸ਼ਮੀਰ ‘ਚ ਦਹਿਸ਼ਤਗਰਦੀ ਦੇ ਟਿਕਾਣੇ ‘ਤੇ NIA ਦੀ ਕਾਰਵਾਈ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰੀ ਜਾਂਚ ਏਜੰਸੀ NIA ਜੰਮੂ-ਕਸ਼ਮੀਰ ਦੇ 7 ਜ਼ਿਲਿਆਂ ‘ਚ 15 ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ।
ਜੰਮੂ-ਕਸ਼ਮੀਰ ਦੇ ਸੱਤ ਜ਼ਿਲ੍ਹਿਆਂ ਪੁਲਵਾਮਾ, ਅਵੰਤੀਪੋਰਾ, ਅਨੰਤਨਾਗ, ਸ੍ਰੀਨਗਰ, ਕੁਪਵਾੜਾ ਅਤੇ ਜੰਮੂ ਡਿਵੀਜ਼ਨ ਦੇ ਪੁੰਛ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇ ਟੈਰਰ ਫੰਡਿੰਗ/ਅਤਿਵਾਦ ਨਾਲ ਸਬੰਧਤ ਮਾਮਲਿਆਂ ਦੇ ਸਬੰਧ ਵਿੱਚ ਮਾਰੇ ਜਾ ਰਹੇ ਹਨ। ਜਿੱਥੇ ਇੱਕ ਪਾਸੇ ਜੰਮੂ-ਕਸ਼ਮੀਰ ਦੇ 7 ਜ਼ਿਲ੍ਹਿਆਂ ‘ਚ ਛਾਪੇਮਾਰੀ ਚੱਲ ਰਹੀ ਹੈ, ਉੱਥੇ ਹੀ ਦੂਜੇ ਪਾਸੇ ਕੁਪਵਾੜਾ ‘ਚ NIA ਦੀ ਛਾਪੇਮਾਰੀ ਦੀ ਕੁਝ ਜਾਣਕਾਰੀ ਮਿਲੀ ਹੈ। ਅਧਿਕਾਰੀਆਂ ਮੁਤਾਬਕ ਰਾਸ਼ਟਰੀ ਜਾਂਚ ਏਜੰਸੀ ਨੇ ਸ਼ਨੀਵਾਰ ਨੂੰ ਸਵੇਰੇ 6 ਵਜੇ ਜੰਮੂ-ਕਸ਼ਮੀਰ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਸ਼ੁਰੂ ਕੀਤੀ। ਉਨ੍ਹਾਂ ਮੁਤਾਬਕ ਇਹ ਛਾਪੇਮਾਰੀ ਅਤਿਵਾਦੀਆਂ ਨੂੰ ਕਾਬੂ ਕਰਨ ਵਿੱਚ ਕਾਫੀ ਲਾਭਦਾਇਕ ਸਾਬਤ ਹੋਵੇਗੀ ਕਿਉਂਕਿ ਇਹ ਉਨ੍ਹਾਂ ਦੀ ਆਰਥਿਕ ਵਿਵਸਥਾ ਨੂੰ ਤੋੜਨ ਦਾ ਕੰਮ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “
ਇਸ ਤੋਂ ਪਹਿਲਾਂ 19 ਮਈ ਨੂੰ ਕੌਮੀ ਜਾਂਚ ਏਜੰਸੀ ਨੇ ਇਸ ਮਾਮਲੇ ਵਿੱਚ ਅਹਿਮ ਗ੍ਰਿਫ਼ਤਾਰੀਆਂ ਕੀਤੀਆਂ ਸਨ। NIA ਨੇ ਕੈਨੇਡਾ ਸਥਿਤ ਅੱਤਵਾਦੀ ਅਰਸ਼ ਢੱਲਾ ਦੇ ਦੋ ਕਰੀਬੀ ਸਹਿਯੋਗੀਆਂ ਨੂੰ ਫਿਲੀਪੀਨਜ਼ ਤੋਂ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਗ੍ਰਿਫਤਾਰ ਕੀਤਾ ਹੈ। NIA ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਾਸੀ ਅੰਮ੍ਰਿਤਪਾਲ ਸਿੰਘ ਉਰਫ਼ ‘ਅੰਮੀ’ ਅਤੇ ਅਮਰੀਕ ਸਿੰਘ ਨੂੰ ਏਜੰਸੀ ਦੀ ਟੀਮ ਨੇ ਅੱਜ ਸਵੇਰੇ ਮਨੀਲਾ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਗ੍ਰਿਫ਼ਤਾਰ ਕੀਤਾ। ਉਹ ਦੋਵੇਂ ਮਨੀਲਾ ਵਿੱਚ ਰਹਿ ਰਹੇ ਸਨ।