Nirmala sitaraman on privatisation : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਭਰੋਸਾ ਦਿੱਤਾ ਹੈ ਕਿ ਦੇਸ਼ ਦੇ ਸਾਰੀਆਂ ਬੈਂਕਾਂ ਦਾ ਨਿੱਜੀਕਰਨ ਨਹੀਂ ਕੀਤਾ ਜਾਵੇਗਾ। ਜਿਨ੍ਹਾਂ ਬੈਂਕਾਂ ਦਾ ਨਿੱਜੀਕਰਨ ਕੀਤਾ ਜਾਵੇਗਾ, ਉਨ੍ਹਾਂ ਬੈਂਕਾਂ ਦੇ ਸਾਰੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਏਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਬੈਂਕਾਂ ਦੇ ਨਿੱਜੀਕਰਨ ਅਤੇ ਵਿਨਿਵੇਸ਼ ਨਾਲ ਜੁੜੇ ਹੋਰ ਫੈਸਲਿਆਂ ਦੇ ਵਿਰੋਧ ਵਿੱਚ ਬੈਂਕ ਕਰਮਚਾਰੀ ਦੋ ਦਿਨਾਂ ਹੜਤਾਲ ’ਤੇ ਹਨ। ਇਹ ਹੜਤਾਲ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਤਹਿਤ ਕੀਤੀ ਜਾ ਰਹੀ ਹੈ। ਇਸ ਵਿੱਚ ਨੌਂ ਵੱਡੀਆਂ ਬੈਂਕ ਯੂਨੀਅਨਾਂ ਸ਼ਾਮਿਲ ਹਨ।
ਸੀਤਾਰਮਨ ਨੇ ਸਪਸ਼ਟ ਕੀਤਾ ਕਿ ਦੋ ਬੈਂਕਾਂ ਦਾ ਨਿੱਜੀਕਰਨ ਕਰਨ ਦਾ ਫੈਸਲਾ ਸੋਚ ਸਮਝ ਕੇ ਕੀਤਾ ਗਿਆ ਫੈਸਲਾ ਹੈ। ਇਸ ਵਿੱਚ ਕੋਈ ਕਾਹਲੀ ਨਹੀਂ ਕੀਤੀ ਗਈ ਹੈ। ਸਰਕਾਰ ਚਾਹੁੰਦੀ ਹੈ ਕਿ ਬੈਂਕ ਦੇਸ਼ ਦੀਆਂ ਉਮੀਦਾਂ ‘ਤੇ ਖਰਾ ਉਤਰਨ। ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਬੈਂਕਾਂ ਦੇ ਸਾਰੇ ਮੌਜੂਦਾ ਕਰਮਚਾਰੀਆਂ ਦੇ ਹਿੱਤਾਂ ਦੀ ਹਰ ਕੀਮਤ ‘ਤੇ ਰਾਖੀ ਕੀਤੀ ਜਾਏਗੀ।
ਇਹ ਵੀ ਦੇਖੋ : ਧਰਨੇ ਚ ਬੈਠਾ ਬਾਪੂ , ਬਾਪ ਨੂੰ ਮਿਲਣ ਪਹੁੰਚ ਗਈਆਂ ਬਹਾਦਰ ਧੀਆਂ, ਗੱਲਾਂ ਸੁਣ ਖੜੇ ਹੁੰਦੇ ਰੋਂਗਟੇ