Nitin Gadkari urges farmers: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਦਾ ਅੱਜ 20ਵਾਂ ਦਿਨ ਹੈ । ਇਸ ਦੌਰਾਨ ਸਰਕਾਰ ਨੇ ਕਿਹਾ ਹੈ ਕਿ ਉਹ ਕਿਸਾਨਾਂ ਦੇ ਸਾਰੇ ਚੰਗੇ ਸੁਝਾਅ ਮੰਨਣ ਲਈ ਤਿਆਰ ਹਨ । ਇਸ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਸਮਝਾਉਣ, ਗੱਲਬਾਤ ਰਾਹੀਂ ਰਸਤਾ ਕੱਢਣ ਲਈ ਤਿਆਰ ਹੈ । ਇਸ ਇੰਟਰਵਿਊ ਦੌਰਾਨ ਉਨ੍ਹਾਂ ਕਿਹਾ ਕਿ ਗੱਲਬਾਤ ਨਾ ਕਰਨ ਨਾਲ ਗਲਤਫਹਿਮੀਆਂ ਪੈਦਾ ਹੋ ਸਕਦੀਆਂ ਹਨ।
ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਗਡਕਰੀ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਵਿੱਚ ਕਿਸਾਨਾਂ ਨਾਲ ਕੋਈ ਅਨਿਆਂ ਨਹੀਂ ਹੋਵੇਗਾ । ਉਨ੍ਹਾਂ ਕਿਹਾ, “ਸਰਕਾਰ ਸਾਰੇ ਚੰਗੇ ਸੁਝਾਅ (ਕਿਸਾਨਾਂ ਤੋਂ) ਸਵੀਕਾਰ ਕਰਨ ਲਈ ਤਿਆਰ ਹੈ, ਪਰ ਇਸ ਵਿੱਚ ਥੋੜ੍ਹਾ ਸਮਾਂ ਲੱਗੇਗਾ । ਸਾਡੀ ਸਰਕਾਰ ਕਿਸਾਨਾਂ ਨੂੰ ਸਮਝਾਏਗੀ ਅਤੇ ਗੱਲਬਾਤ ਰਾਹੀਂ ਕੋਈ ਰਸਤਾ ਲੱਭੇਗੀ।” ਉਨ੍ਹਾਂ ਕਿਹਾ, “ਜੇਕਰ ਕੋਈ ਗੱਲਬਾਤ ਨਹੀਂ ਹੁੰਦੀ ਤਾਂ ਇਹ ਵਿਵਾਦ ਗਲਤਫਹਿਮੀ ਪੈਦਾ ਕਰ ਸਕਦਾ ਹੈ । ਜੇਕਰ ਗੱਲਬਾਤ ਹੁੰਦੀ ਹੈ ਤਾਂ ਮਸਲੇ ਹੱਲ ਹੋ ਜਾਣਗੇ, ਸਾਰਾ ਮਾਮਲਾ ਖਤਮ ਹੋ ਜਾਵੇਗਾ, ਕਿਸਾਨਾਂ ਨੂੰ ਨਿਆਂ ਮਿਲੇਗਾ, ਉਨ੍ਹਾਂ ਨੂੰ ਰਾਹਤ ਮਿਲੇਗੀ । ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਫਾਇਦੇ ਲਈ ਕੰਮ ਕਰ ਰਹੇ ਹਾਂ।”
ਗਡਕਰੀ ਨੇ ਕਿਹਾ, “ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਨੂੰ ਸਮਝਣਾ ਚਾਹੀਦਾ ਹੈ । ਸਾਡੀ ਸਰਕਾਰ ਕਿਸਾਨਾਂ ਲਈ ਸਮਰਪਿਤ ਹੈ ਅਤੇ ਉਨ੍ਹਾਂ ਰਾਹੀਂ ਦਿੱਤੇ ਗਏ ਸੁਝਾਵਾਂ ਨੂੰ ਮੰਨਣ ਲਈ ਤਿਆਰ ਹੈ । ਸਾਡੀ ਸਰਕਾਰ ਵਿੱਚ ਕਿਸਾਨਾਂ ਨਾਲ ਕੋਈ ਬੇਇਨਸਾਫੀ ਨਹੀਂ ਹੋਵੇਗੀ ।” ਲਘੂ, ਛੋਟੇ ਅਤੇ ਦਰਮਿਆਨੇ ਉੱਦਮ ਮੰਤਰੀ (MSME) ਨੇ ਕਿਹਾ ਕਿ ਕਿਸਾਨ ਯੂਨੀਅਨ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਕਰਨੇ ਚਾਹੀਦੇ ਹਨ, ਜੋ ਇਸ ਲਈ ਤਿਆਰ ਹਨ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਹੁਣ ਖੇਤੀਬਾੜੀ ਅਤੇ ਵਣਜ ਮੰਤਰੀ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ । ਜੇ ਮੈਨੂੰ ਕਿਸਾਨਾਂ ਨਾਲ ਗੱਲ ਕਰਨ ਲਈ ਕਿਹਾ ਜਾਂਦਾ ਹੈ, ਤਾਂ ਮੈਂ ਉਨ੍ਹਾਂ ਨਾਲ ਗੱਲ ਕਰਾਂਗਾ। ਮੰਤਰੀ ਨੇ ਕਿਹਾ ਕਿ ਐਨਡੀਏ ਸਰਕਾਰ ਨੇ ਪਿਛਲੇ ਛੇ ਸਾਲਾਂ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕਈ ਵਾਰ ਵਾਧਾ ਕੀਤਾ ਹੈ । ਉਨ੍ਹਾਂ ਕਿਹਾ, “ਅਸੀਂ ਪਿਛਲੇ ਛੇ ਸਾਲਾਂ ਵਿੱਚ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਛੇ ਗੁਣਾ ਵਾਧਾ ਕੀਤਾ ਹੈ ।