Nivar Cyclone: ਬੰਗਾਲ ਦੀ ਖਾੜੀ ‘ਤੇ ਇੱਕ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ। ਇਸ ਦੇ ਚੱਕਰਵਾਤੀ ਤੂਫਾਨ ਵਿੱਚ ਬਦਲਣ ਦੀ ਸੰਭਾਵਨਾ ਹੈ। ਇਹ ਤੂਫਾਨ ਮੰਗਲਵਾਰ ਅਤੇ ਵੀਰਵਾਰ ਵਿਚਾਲੇ ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਪੁਡੂਚੇਰੀ ਦੇ ਤੱਟਵਰਤੀ ਇਲਾਕਿਆਂ ਵਿੱਚ ਦਸਤਕ ਦੇ ਸਕਦਾ ਹੈ । ਇਸ ਦੇ ਨਾਲ ਹੀ ਰਾਸ਼ਟਰੀ ਆਫਤ ਰਾਹਤ ਫੋਰਸ (NDRF) ਨੇ ਚੱਕਰਵਾਤ ਦੀ ਰੋਕਥਾਮ ਦੇ ਮੱਦੇਨਜ਼ਰ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰਨ ਲਈ ਦੋ ਦਰਜਨ ਤੋਂ ਵੱਧ ਟੀਮਾਂ ਨੂੰ ਤਿਆਰ ਰਹਿਣ ਲਈ ਕਿਹਾ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਅਤੇ ਪੁਡੂਚੇਰੀ ਨੂੰ ਤੂਫਾਨ ਨਾਲ ਨਜਿੱਠਣ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ।
ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਨ੍ਹਾਂ ਨੇ ਤਾਮਿਲਨਾਡੂ ਦੇ ਸੀਐਮ ਪਲਾਨੀਸਵਾਮੀ ਅਤੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਸਾਮੀ ਨੂੰ ਕੇਂਦਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ । ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਪ੍ਰਭਾਵਿਤ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਅਰਦਾਸ ਕਰਦਾ ਹਾਂ।
ਮੌਸਮ ਵਿਭਾਗ ਅਨੁਸਾਰ ਪਿਛਲੇ 6 ਘੰਟਿਆਂ ਦੌਰਾਨ ਬੰਗਾਲ ਦੀ ਖਾੜੀ ਵਿੱਚ ਪੈਦਾ ਕੀਤਾ ਗਿਆ ਦਬਾਅ ਪੱਛਮ-ਉੱਤਰ ਪੱਛਮ ਦਿਸ਼ਾ ਵਿੱਚ ਪੰਜ ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਵਧਿਆ ਹੈ । ਇਹ ਚੱਕਰਵਾਤੀ ਤੂਫਾਨ ‘ਨਿਵਾਰ’ ਵਿੱਚ ਬਦਲਣ ਦੀ ਉਮੀਦ ਹੈ। ਇਹ 25 ਨਵੰਬਰ ਤੱਕ ਤਾਮਿਲਨਾਡੂ ਅਤੇ ਪੁਡੂਚੇਰੀ ਦੇ ਸਮੁੰਦਰੀ ਕੰਢਿਆਂ ਦੇ ਇਲਾਕਿਆਂ ਵਿੱਚ ਦਸਤਕ ਦੇ ਸਕਦਾ ਹੈ।
ਅਗਲੇ 24 ਘੰਟਿਆਂ ਦੌਰਾਨ ਇੱਕ ਗੰਭੀਰ ਚੱਕਰਵਾਤੀ ਤੂਫਾਨ ਵਿੱਚ ਤਬਦੀਲ ਹੋਣ ਦੀ ਉਮੀਦ ਹੈ, ਜਿਸ ਵਿੱਚ ਤੇਜ਼ ਹਵਾਵਾਂ ਨਾਲ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਦੇ ਅਨੁਮਾਨਾਂ ਅਨੁਸਾਰ ਅਗਲੇ 12 ਘੰਟਿਆਂ ਦੌਰਾਨ ਪੱਛਮ-ਉੱਤਰ ਪੱਛਮ ਵੱਲ ਜਾਣ ਦੀ ਬਹੁਤ ਸੰਭਾਵਨਾ ਹੈ । ਤੂਫਾਨ ਦੇ 25 ਨਵੰਬਰ ਦੀ ਸ਼ਾਮ ਨੂੰ ਤਾਮਿਲਨਾਡੂ ਅਤੇ ਪੁਡੂਚੇਰੀ ਦੇ ਤੱਟ ਪਾਰ ਕਰਨ ਦੀ ਸੰਭਾਵਨਾ ਹੈ।
ਇਹ ਵੀ ਦੇਖੋ: Bapu Balkaur Singh ਨੇ Modi ਨੂੰ ਚਾਹ ਹੀ ਵੇਚਣ ਦੀ ਦਿੱਤੀ ਸਲਾਹ