no changes msp minister narendra singh tomar: ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੈਠਕ ‘ਚ ਕਿਸਾਨ ਆਗੂਆਂ ਨੂੰ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ ਨੂੰ ਨਹੀਂ ਛੇੜਿਆ ਜਾਵੇਗਾ, ਐੱਮਐੱਸਪੀ ‘ਚ ਕੋਈ ਬਦਲਾਅ ਨਹੀਂ ਹੋਵੇਗਾ।ਕਿਸਾਨ ਸੰਗਠਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਜਾਰੀ ਵਿਰੋਧ ਪ੍ਰਦਰਸ਼ਨ ਦੌਰਾਨ ਚੌਥੇ ਦੌਰ ਦੀ ਬੈਠਕ ਲਈ ਵੀਰਵਾਰ ਨੂੰ ਤਿੰਨ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ।ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ,
ਪੀਯੂਸ਼ ਗੋਇਲ ਅਤੇ ਪੰਜਾਬ ਤੋਂ ਸੰਸਦ ਅਤੇ ਖੇਤੀ ਮੰਤਰੀ ਸੂਬਾ ਮੰਤਰੀ ਸੋਮ ਪ੍ਰਕਾਸ਼ ਨੇ ਰਾਸ਼ਟਰੀ ਰਾਜਧਾਨੀ ਸਥਿਤ ਵਿਗਿਆਨ ਭਵਨ ‘ਚ 35 ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਦੇ ਨਾਲ ਗੱਲਬਾਤ ਕਰ ਰਹੇ ਹਨ।ਗੱਲਬਾਤ ਦੁਪਹਿਰ ਨੂੰ ਆਰੰਭ ਹੋਈ ਅਤੇ ਸ਼ਾਂਤੀਪੂਰਨ ਮਾਹੌਲ ‘ਚ ਗੱਲਬਾਤ ਹੋਈ।ਦੂਜੇ ਪਾਸੇ ਕਿਸਾਨ ਆਗੂਆਂ ਨੇ ਬੈਠਕ ‘ਚ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸੰਸਦ ਦਾ ਵਿਸ਼ੇਸ ਸੈਸ਼ਨ ਬੁਲਾਉਣ।ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਦੀ ਚਿੰਤਾਵਾਂ ‘ਤੇ ਗੌਰ ਕਰਨ ਲਈ ਇੱਕ ਕਮੇਟੀ ਗਠਿਤ ਕਰਨ ਦੇ ਸਰਕਾਰ ਦੇ ਪ੍ਰਸਤਾਵ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਹੈ।
ਸਿੰਘੂ ਬਾਰਡਰ ਪੁੱਜੇ ਸਤਿੰਦਰ ਸਰਤਾਜ ਨੂੰ ਅੱਜ ਦੀ ਮੀਟਿੰਗ ਤੋਂ ਬਹੁਤ ਆਸਾਂ, ਦੇਖੋ Live