ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ ਸਮੇਤ ਉੱਤਰੀ ਭਾਰਤ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ 21 ਜਨਵਰੀ ਤੋਂ ਉੱਤਰ-ਪੱਛਮੀ ਭਾਰਤ ਵਿੱਚ ਤਾਜ਼ਾ ਪੱਛਮੀ ਗੜਬੜੀ ਦੇ ਮੌਸਮ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ, ਜਿਸ ਨਾਲ ਕਈ ਰਾਜਾਂ ਵਿੱਚ ਠੰਡ ਵਧ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ‘ਚ ਸੀਤ ਲਹਿਰ ਜਾਰੀ ਰਹੇਗੀ।
ਹਾਲਾਂਕਿ ਇਸ ਤੋਂ ਬਾਅਦ ਮੌਸਮ ‘ਚ ਕੁਝ ਬਦਲਾਅ ਦੀ ਉਮੀਦ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਨੇ ਅਗਲੇ ਹਫ਼ਤੇ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਸਮੇਤ ਕੁਝ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਦੌਰਾਨ ਰਾਜਸਥਾਨ, ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼, ਬਿਹਾਰ, ਉੜੀਸਾ ਅਤੇ ਪੱਛਮੀ ਬੰਗਾਲ ਦੇ ਵੱਖ-ਵੱਖ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਛਾਈ ਰਹੇਗੀ।
ਅਗਲੇ 24 ਘੰਟਿਆਂ ਦੌਰਾਨ ਉੱਤਰੀ ਤੱਟੀ ਤਾਮਿਲਨਾਡੂ, ਪੁਡੂਚੇਰੀ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅਗਲੇ ਦੋ ਦਿਨਾਂ ਤੱਕ ਠੰਢ ਵਿੱਚ ਸੁਧਾਰ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਸੋਮਵਾਰ ਸਵੇਰੇ ਦਿੱਲੀ ਦਾ ਤਾਪਮਾਨ 8.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐੱਮਡੀ ਨੇ ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਲਈ ਅਗਲੇ ਦੋ ਦਿਨਾਂ ਤੱਕ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਠੰਡ ਦੁੱਗਣੀ ਹੋ ਜਾਵੇਗੀ। ਇਸ ਦੇ ਨਾਲ ਹੀ ਛੱਤੀਸਗੜ੍ਹ, ਸਿੱਕਮ, ਤੇਲੰਗਾਨਾ ਅਤੇ ਉੜੀਸਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: