ਦੇਸ਼ ਵਿੱਚ ਕੋਰੋਨਾ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ । ਜਿਸ ਦੇ ਮੱਦੇਨਜ਼ਰ ਇੱਕ ਵਾਰ ਫਿਰ ਪਾਬੰਦੀਆਂ ਵੱਧ ਰਹੀਆਂ ਹਨ। ਦਿੱਲੀ ਦੇ ਨਾਲ ਲਗਦੇ ਨੋਇਡਾ ਤੇ ਗਾਜ਼ੀਆਬਾਦ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਕੋਰੋਨਾ ਦੇ ਮਾਮਲਿਆਂ ਵਿੱਚ ਉਛਾਲ ਦੇਖਣ ਨੂੰ ਮਿਲਿਆ ਹੈ। ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਅਤੇ ਆਉਣ ਵਾਲੇ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਨੋਇਡਾ ਵਿੱਚ 31 ਮਈ ਤੱਕ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ । ਨੋਇਡਾ ਵਿੱਚ 24 ਘੰਟਿਆਂ ਵਿੱਚ ਕੁੱਲ 117 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਪਿਛਲੇ 24 ਘੰਟਿਆਂ ਵਿੱਚ 113 ਲੋਕ ਕੋਰੋਨਾ ਤੋਂ ਠੀਕ ਹੋਏ ਹਨ । ਨੋਇਡਾ ਵਿੱਚ ਹੁਣ ਤੱਕ ਕੋਰੋਨਾ ਮਰੀਜ਼ਾਂ ਦੀ ਗਿਣਤੀ 100552 ਤੱਕ ਪਹੁੰਚ ਗਈ ਹੈ। ਜਿਸ ਵਿੱਚ 99331 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ, ਜਦਕਿ 731 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਹੁਣ ਤੱਕ 490 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ
ਇਸ ਸਬੰਧੀ ਨੋਇਡਾ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਦੀ ਇਜਾਜ਼ਤ ਤੋਂ ਬਿਨ੍ਹਾਂ ਕਿਸੇ ਨੂੰ ਵੀ ਵਿਰੋਧ ਪ੍ਰਦਰਸ਼ਨ ਜਾਂ ਭੁੱਖ ਹੜਤਾਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜਨਤਕ ਥਾਵਾਂ ‘ਤੇ ਪੂਜਾ ਅਤੇ ਨਮਾਜ਼ ਅਦਾ ਕਰਨ ਦੀ ਵੀ ਇਜਾਜ਼ਤ ਨਹੀਂ ਹੈ। ਇਸ ਤੋਂ ਇਲਾਵਾ ਇਮਤਿਹਾਨ ਦੌਰਾਨ ਸਕੂਲਾਂ ਵਿੱਚ ਸਮਾਜਿਕ ਦੂਰੀ ਦੀ ਵੀ ਸਹੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਪੁਲਿਸ ਦਫ਼ਤਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਕੈਂਪਸ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਲਾਊਡ ਸਪੀਕਰ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -: