North Goa MP Shripad Naik: ਕੇਂਦਰੀ ਆਯੂਸ਼ ਅਤੇ ਰੱਖਿਆ ਰਾਜ ਮੰਤਰੀ ਸ਼੍ਰੀਪਦ ਨਾਇਕ ਅਤੇ ਉਨ੍ਹਾਂ ਦੀ ਪਤਨੀ ਸੋਮਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਏ । ਸੜਕ ਹਾਦਸੇ ਵਿੱਚ ਸ਼੍ਰੀਪਦ ਨਾਇਕ ਜ਼ਖਮੀ ਹੋ ਗਏ ਹਨ ਜਦੋਂਕਿ ਉਨ੍ਹਾਂ ਦੀ ਪਤਨੀ ਵਿਜੇ ਨਾਈਕ ਦੀ ਜਾਨ ਚਲੀ ਗਈ। ਹਾਦਸੇ ਤੋਂ ਬਾਅਦ ਦੋਵੇਂ ਲੋਕਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ । ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਇੱਕ ਪਾਰਟੀ ਵਰਕਰ ਦੀ ਵੀ ਮੌਤ ਹੋ ਗਈ ਹੈ । ਨਾਇਕ ਉੱਤਰ ਗੋਆ ਸੰਸਦੀ ਸੀਟ ਤੋਂ ਭਾਜਪਾ ਦੀ ਨੁਮਾਇੰਦਗੀ ਕਰਦੇ ਹਨ । ਹਾਲਾਂਕਿ, ਇਲਾਜ ਤੋਂ ਬਾਅਦ ਸ਼੍ਰੀਪਦ ਨਾਇਕ ਦੀ ਸਥਿਤੀ ਸਥਿਰ ਦੱਸੀ ਜਾ ਰਹੀ ਹੈ ਅਤੇ ਉਹ ਚੌਕਸ ਹਨ । ਪਰ ਗੰਭੀਰ ਰੂਪ ਨਾਲ ਜ਼ਖਮੀ ਉਨ੍ਹਾਂ ਦੀ ਪਤਨੀ ਵਿਜੇ ਨਾਇਕ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ । ਦੱਸਿਆ ਜਾ ਰਿਹਾ ਹੈ ਕਿ ਸ਼੍ਰੀਪਦ ਨਾਇਕ ਦੀ ਕਾਰ ਵਿੱਚ ਛੇ ਲੋਕ ਸਵਾਰ ਸਨ । ਜਿਸ ਵਿੱਚ ਖਬਰ ਆ ਰਹੀ ਹੈ ਕਿ ਇਸ ਹਾਦਸੇ ਵਿੱਚ ਉਨ੍ਹਾਂ ਦੇ ਨਿੱਜੀ ਸਹਾਇਕ ਦੀ ਵੀ ਮੌਤ ਹੋ ਗਈ।
ਦਰਅਸਲ, ਇਹ ਹਾਦਸਾ ਕਰਨਾਟਕ ਦੇ ਉੱਤਰ ਕੰਨੜ ਜ਼ਿਲ੍ਹੇ ਦੇ ਅਕੋਲਾ ਵਿੱਚ ਹੋਇਆ ਹੈ। ਉਸ ਦੌਰਾਨ ਸ਼੍ਰੀਪਦ ਨਾਇਕ ਆਪਣੀ ਪਤਨੀ ਨਾਲ ਕਿਤੇ ਜਾ ਰਹੇ ਸਨ । ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਸ਼੍ਰੀਪਦ ਨਾਇਕ ਦੀ ਪਤਨੀ ਬੇਹੋਸ਼ ਸੀ ਅਤੇ ਉਨ੍ਹਾਂ ਨੂੰ ਕਾਫ਼ੀ ਦੇਰ ਤੱਕ ਹੋਸ਼ ਨਹੀਂ ਆਇਆ। ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਸ਼੍ਰੀਪਦ ਨਾਇਕ ਨੂੰ ਫਿਲਹਾਲ ਗੋਆ ਦੇ GMC ਹਸਪਤਾਲ ਵਿੱਚ ਸ਼ਿਫਟ ਕੀਤਾ ਗਿਆ ਹੈ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਆ ਦੇ ਮੁੱਖ ਮੰਤਰੀ ਨੂੰ ਫੋਨ ਕਰਕੇ ਸ਼੍ਰੀਪਦ ਨਾਇਕ ਦੇ ਇਲਾਜ ਲਈ ਉਚਿਤ ਪ੍ਰਬੰਧ ਕਰਨ ਨੂੰ ਕਿਹਾ ਹੈ । ਪੀਐੱਮ ਨੇ ਗੋਆ ਵਿੱਚ ਸ਼੍ਰੀਪਦ ਨਾਇਕ ਦੇ ਇਲਾਜ ਲਈ ਉਚਿਤ ਵਿਵਸਥਾ ਯਕੀਨੀ ਕਰਨ ਲਈ ਗੋਆ ਦੇ ਸੀਐੱਮ. ਨੂੰ ਫੋਨ ‘ਤੇ ਗੱਲ ਕੀਤੀ ਹੈ।
ਦੱਸ ਦੇਈਏ ਕਿ ਇਸ ਹਾਦਸੇ ‘ਤੇ ਕਈ ਨੇਤਾਵਾਂ ਨੇ ਦੁੱਖ ਜਤਾਇਆ ਹੈ । ਕਰਨਾਟਕ ਵਿੱਚ ਕਾਂਗਰਸ ਦੇ ਵਿਧਾਇਕ ਆਰ.ਵੀ. ਦੇਸ਼ਪਾਂਡੇ ਨੇ ਟਵੀਟ ਕਰ ਕੇ ਦੁੱਖ ਜ਼ਾਹਿਰ ਕੀਤਾ ਹੈ । ਉਨ੍ਹਾਂ ਲਿਖਿਆ ਕਿ ਮੈਂ ਇਹ ਸੁਣ ਕੇ ਚੌਂਕ ਗਿਆ ਕਿ ਮਾਣਯੋਗ ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਅਕੋਲਾ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਏ ਹਨ । ਉਨ੍ਹਾਂ ਨਾਲ ਯਾਤਰਾ ਕਰ ਰਹੀ ਉਨ੍ਹਾਂ ਦੀ ਪਤਨੀ ਦੀ ਦੁਖਦ ਮੌਤ ਹੋ ਗਈ । ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਮੇਰੀ ਡੂੰਘਾ ਸੰਵੇਦਨਾ । ਸ਼੍ਰੀਪਦ ਜੀ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ ਅਤੇ ਉਮੀਦ ਹੈ ਕਿ ਉਹ ਛੇਤੀ ਹੀ ਖ਼ਤਰੇ ਤੋਂ ਬਾਹਰ ਹੋਣਗੇ।