ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਯੂਪੀ, ਦਿੱਲੀ ਸਮੇਤ ਵੱਖ-ਵੱਖ ਰਾਜਾਂ ਵਿੱਚ ਪਾਰਾ ਬਹੁਤ ਜ਼ਿਆਦਾ ਵੱਧ ਗਿਆ ਹੈ ਅਤੇ ਇਸ ਤੋਂ ਜਲਦੀ ਕੋਈ ਵੱਡੀ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਮੌਸਮ ਬਦਲ ਜਾਵੇਗਾ । ਇਸ ਦੇ ਨਾਲ ਹੀ ਕਰਨਾਟਕ, ਜੰਮੂ-ਕਸ਼ਮੀਰ ਆਦਿ ਵਿੱਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਦੋ ਦਿਨਾਂ ਬਾਅਦ ਭਾਵ 15 ਅਪ੍ਰੈਲ ਤੋਂ ਤਾਪਮਾਨ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਲੂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ । ਵੀਰਵਾਰ ਨੂੰ ਪੰਜਾਬ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਕੇਰਲਾ ਅਤੇ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ। ਇਸ ਤੋਂ ਇਲਾਵਾ ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ, ਦੱਖਣੀ ਕਰਨਾਟਕ, ਲਕਸ਼ਦੀਪ, ਜੰਮੂ-ਕਸ਼ਮੀਰ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦੇ ਉੱਤਰੀ ਹਿੱਸਿਆਂ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਇਸ ਤੋਂ ਇਲਾਵਾ ਹਰਿਆਣਾ ਅਤੇ ਉੱਤਰ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕੀ ਧੂੜ ਭਰੀ ਹਨੇਰੀ ਆ ਸਕਦੀ ਹੈ।ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਦਿੱਲੀ ਅਤੇ ਐਨਸੀਆਰ ਦੇ ਕੁਝ ਹਿੱਸਿਆਂ ਵਿੱਚ ਧੂੜ ਭਰੀਆਂ ਹਵਾਵਾਂ ਚੱਲ ਰਹੀਆਂ ਹਨ। ਉੱਥੇ ਹੀ ਪੂਰਬੀ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਉੱਤਰ ਪ੍ਰਦੇਸ਼ ਦੇ ਪੱਛਮੀ ਹਿੱਸਿਆਂ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਸੰਭਵ ਹਨ।
ਦੱਸ ਦੇਈਏ ਕਿ ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਗਰਮੀ ਦਾ ਪ੍ਰਕੋਪ ਵੀਰਵਾਰ ਨੂੰ ਘੱਟ ਜਾਵੇਗਾ । IMD ਅਨੁਸਾਰ ਪੂਰਵ-ਅਨੁਮਾਨ ਅਨੁਸਾਰ ਪੱਛਮੀ ਗੜਬੜੀ ਪਹਿਲਾਂ ਹੀ ਉੱਤਰ-ਪੱਛਮੀ ਭਾਰਤ ਵਿੱਚ ਆਪਣਾ ਪ੍ਰਭਾਵ ਦਿਖਾ ਰਹੀ ਹੈ। ਪਿਛਲੇ 50 ਦਿਨਾਂ ਵਿੱਚ ਮੀਂਹ ਨਾ ਪੈਣ ਕਾਰਨ ਦੇਸ਼ ਭਰ ਵਿੱਚ ਤਾਪਮਾਨ 122 ਸਾਲਾਂ ਵਿੱਚ ਸਭ ਤੋਂ ਵੱਧ ਸੀ। ਰਾਜਸਥਾਨ ਵਿੱਚ 16 ਅਪ੍ਰੈਲ ਦੇ ਆਸਪਾਸ ਹੀਟ ਵੇਵ ਦੇ ਹਾਲਾਤ ਬਣ ਸਕਦੇ ਹਨ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”