ਨਵੇਂ ਸਾਲ ਦੇ ਬਾਅਦ ਤੋਂ ਹੀ ਦਿੱਲੀ ਸਣੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਉੱਤਰ ਭਾਰਤ ਦੇ ਇਲਾਕਿਆਂ ਵਿੱਚ ਤਾਪਮਾਨ ਵਿੱਚ ਘੱਟੋ-ਘੱਟ -4 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ 2 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਟਵੀਟ ਅਨੁਸਾਰ 14 ਤੋਂ 19 ਜਨਵਰੀ ਦੇ ਵਿਚਾਲੇ ਬਰਫ਼ੀਲੀ, ਭਿਆਨਕ ਠੰਡ ਦਾ ਅਹਿਸਾਸ ਹੋਵੇਗਾ ਅਤੇ 16 ਤੋਂ 18 ਜਨਵਰੀ ਇਸ ਦੇ ਸਿਖਰ ‘ਤੇ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋ ਮਿਲੀ ਜਾਣਕਾਰੀ ਅਨੁਸਾਰ ਜੰਮੂ ਅਤੇ ਕਸ਼ਮੀਰ ਵਿੱਚ ਵੀ ਭਿਆਨਕ ਠੰਡ ਦਾ ਪ੍ਰਕੋਪ ਜਾਰੀ ਰਹੇਗਾ। ਰਾਜ ਦਾ ਘੱਟੋ-ਘੱਟ ਤਾਪਮਾਨ -6 ਡਿਗਰੀ ਸੈਲਸੀਅਸ ਤੱਕ ਡਿੱਗਣ ਦਾ ਅਨੁਮਾਨ ਲਗਾਇਆ ਗਿਆ ਹੈ. ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਨਵੀਂ ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਆਦਿ ਭਿਆਨਕ ਸੀਤ ਲਹਿਰ ਦੀ ਚਪੇਟ ਵਿੱਚ ਰਹਿਣਗੇ। ਇਨ੍ਹਾਂ ਰਾਜਾਂ ਵਿੱਚ ਘੱਟੋਂ-ਘੱਟ ਤਾਪਮਾਨ 0 ਤੋਂ 4 ਡਿਗਰੀ ਸੈਲਸੀਅਸ ਦੇ ਵਿਚਾਲੇ ਰਹੇਗਾ। ਉੱਤਰ ਭਾਰਤ ਵਿੱਚ ਸੀਤ ਲਹਿਰ ਦਾ ਕਹਿਰ 14-19 ਜਨਵਰੀ ਦੇ ਦੌਰਾਨ ਸਭ ਤੋਂ ਜ਼ਿਆਦਾ ਹੈ।
ਇਹ ਵੀ ਪੜ੍ਹੋ: ਘਰ ‘ਚ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ, ਪਤੀ-ਪਤਨੀ ਸਣੇ 4 ਬੱਚੇ ਜ਼ਿੰਦਾ ਸੜੇ
ਪੱਛਮੀ ਗੜਬੜੀ ਕਾਰਨ ਚੱਲ ਰਹੀਆਂ ਤੇਜ਼ ਹਵਾਵਾਂ ਦੇ ਕਾਰਨ ਪਿਛਲੇ ਕੁਝ ਦਿਨਾਂ ਵਿੱਚ ਉੱਤਰ ਭਾਰਤ ਵਿੱਚ ਕੋਹਰੇ ਦੀ ਸਥਿਤੀ ਵਿੱਚ ਸੁਧਾਰ ਹੋਇਆ ਹੈ। ਪਰ ਮੌਸਮ ਵਿਗਿਆਨੀ ਅਨੁਸਾਰ ਇਹ ਰਾਹਤ ਜ਼ਿਆਦਾ ਦਿਨ ਤੱਕ ਨਹੀਂ ਰਹੇਗੀ ਤੇ ਕੋਹਰਾ ਜਲਦ ਹੀ ਵਾਪਸ ਪਰਤੇਗਾ। ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਵਿਜ਼ੀਬਿਲਿਟੀ 11 ਜਨਵਰੀ ਨੂੰ 25 ਮੀਟਰ ਤੋਂ ਵੱਧ ਕੇ 12 ਜਨਵਰੀ ਨੂੰ 450 ਮੀਟਰ ਹੋ ਗਈ। ਇਸੇ ਤਰ੍ਹਾਂ 12 ਜਨਵਰੀ ਨੂੰ ਬਠਿੰਡਾ ਵਿੱਚ ਵਿਜ਼ੀਬਿਲਟੀ 0 ਤੋਂ 200 ਮੀਟਰ ਤੱਕ ਵਧ ਗਈ। ਚੰਡੀਗੜ੍ਹ ਵਿੱਚ ਵਿਜ਼ੀਬਿਲਟੀ 25 ਮੀਟਰ ਤੋਂ ਵੱਧ ਕੇ 400 ਮੀਟਰ ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: