ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼ ਅੱਜ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਇੱਕ ਤਾਜ਼ਾ ਪੱਛਮੀ ਗੜਬੜੀ ਸਾਹਮਣੇ ਆਈ ਹੈ, ਜਿਸਦਾ ਪ੍ਰਭਾਵ ਉੱਤਰ-ਪੱਛਮੀ ਹਿਮਾਲਿਆਈ ਖੇਤਰਾਂ ਵਿੱਚ ਦੇਖਣ ਨੂੰ ਮਿਲ ਸਕਦੀ ਹੈ।ਇਸਦੇ ਪ੍ਰਭਾਵ ਕਾਰਨ ਹਿਮਾਲਿਆਈ ਰਾਜਾਂ ਵਿੱਚ ਕੁਝ ਸਥਾਨਾਂ ‘ਤੇ ਬਾਰਿਸ਼ ਤੇ ਬਰਫਬਾਰੀ ਦੀ ਸੰਭਾਵਨਾ ਹੈ। ਸੈਲਾਨੀਆਂ ਲਈ ਹੁਣ ਵੀ ਪਹਾੜ ‘ਤੇ ਉਚਾਈ ਵਾਲੇ ਸਥਾਨਾਂ ‘ਤੇ ਜਾਣਾ ਬਿਹਤਰ ਰਹੇਗਾ ਕਿਉਂਕਿ ਕਈ ਥਾਵਾਂ ‘ਤੇ ਬਰਫਬਾਰੀ ਦੀ ਸੰਭਾਵਨਾ ਹੈ। ਹਾਲੰਕੀ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋ ਸਕਦਾ ਹੈ।
ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਧੁੱਪ ਨਿਕਲਣ ਨਾਲ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲੀ ਹੈ ਪਰ ਕਈ ਹਿੱਸਿਆਂ ਵਿੱਚ ਹਲਕੀ ਠੰਢ ਪੈ ਰਹੀ ਹੈ। ਸਵੇਰੇ ਤੇ ਸ਼ਾਮ ਵੇਲੇ ਮੌਸਮ ਦਾ ਮਿਜ਼ਾਜ ਬਦਲਿਆ ਨਜ਼ਰ ਆਉਂਦਾ ਹੈ। ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਉੱਤਰ ਪ੍ਰਦੇਸ਼ (ਯੂਪੀ) ਦੇ ਕੁਝ ਸ਼ਹਿਰਾਂ ਵਿੱਚ ਧੁੰਦ ਪੈਣ ਕਾਰਨ ਠੰਡ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਦੇ ਲੋਕਾਂ ਨੂੰ ਬਦਲਦੇ ਮੌਸਮ ਨਾਲ ਹੋ ਰਹੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲ ਸਕਦਾ ਹੈ ਕਿਉਂਕਿ ਆਉਣ ਵਾਲੇ ਹਫਤੇ ਦੇ ਅੰਤ ਤੱਕ ਮੌਸਮ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ: PM ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਕਿਸਾਨਾਂ ਦਾ ਐਲਾਨ, 14 ਫਰਵਰੀ ਨੂੰ ਸੂਬੇ ਭਰ ‘ਚ ਕਰਾਂਗੇ ਪ੍ਰਦਰਸ਼ਨ
ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ 14 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 15 ਫਰਵਰੀ ਨੂੰ ਇੱਕ ਵਾਰ ਫਿਰ ਬਰਫਬਾਰੀ ਹੋ ਸਕਦੀ ਹੈ ਅਤੇ ਠੰਡ ਵੱਧ ਸਕਦੀ ਹੈ। ਸੂਬੇ ‘ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਫਬਾਰੀ ਨੇ ਕਈ ਇਲਾਕਿਆਂ ਵਿੱਚ ਜਨਜੀਵਨ ਠੱਪ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -: