ਕਿਸਾਨਾਂ ਦੇ ਧਰਨੇ ਵਾਲੀ ਥਾਂ ਨੇੜੇ ਟਿੱਕਰੀ ਸਰਹੱਦ ‘ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਅੰਦੋਲਨ ਕਰ ਰਹੀਆਂ ਮਹਿਲਾ ਕਿਸਾਨਾਂ ਨੂੰ ਕੁਚਲ ਦਿੱਤਾ। ਟਰੱਕ ਡਿਵਾਈਡਰ ‘ਤੇ ਬੈਠੀਆਂ ਮਹਿਲਾ ਕਿਸਾਨਾਂ ‘ਤੇ ਚੜ੍ਹ ਗਿਆ। ਤਿੰਨ ਬਜ਼ੁਰਗ ਔਰਤਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਦੀ ਹਾਲਤ ਗੰਭੀਰ ਹੈ। ਦੋ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਕ ਔਰਤ ਦੀ ਹਸਪਤਾਲ ‘ਚ ਮੌਤ ਹੋ ਗਈ।

ਔਰਤਾਂ ਘਰ ਜਾਣ ਲਈ ਆਟੋ ਦੀ ਉਡੀਕ ਕਰ ਰਹੀਆਂ ਸਨ। ਮ੍ਰਿਤਕ ਔਰਤਾਂ ਕਿਸਾਨ ਅੰਦੋਲਨ ਵਿੱਚ ਸ਼ਾਮਲ ਸਨ ਅਤੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਸਨ।

ਇਹ ਘਟਨਾ ਝੱਜਰ ਰੋਡ ‘ਤੇ ਫਲਾਈਓਵਰ ਦੇ ਹੇਠਾਂ ਵਾਪਰੀ। ਤੇਜ਼ ਰਫ਼ਤਾਰ ਟਰੱਕ ਮਿੱਟੀ ਨਾਲ ਭਰਿਆ ਹੋਇਆ ਸੀ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts























