NV Ramana appointed: ਨਵੀਂ ਦਿੱਲੀ: ਜਸਟਿਸ ਐੱਨਵੀ ਰਮਨਾ ਭਾਰਤ ਦੇ 48ਵੇਂ ਚੀਫ਼ ਜਸਟਿਸ ਹੋਣਗੇ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ । ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਜਸਟਿਸ ਰਮਨਾ 24 ਅਪ੍ਰੈਲ ਨੂੰ ਸਹੁੰ ਚੁੱਕਣਗੇ । ਜਸਟਿਸ ਰਮਨਾ ਮੌਜੂਦਾ ਚੀਫ਼ ਜਸਟਿਸ ਐਸ.ਏ. ਬੋਬੜੇ ਤੋਂ ਬਾਅਦ ਸੁਪਰੀਮ ਕੋਰਟ ਦੇ ਦੂਜੇ ਸਭ ਤੋਂ ਸੀਨੀਅਰ ਜੱਜ ਹਨ । 24 ਮਾਰਚ ਨੂੰ ਮੌਜੂਦਾ ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਸਰਕਾਰ ਨੂੰ ਭੇਜੀ ਸੀ । CJI ਐਸਏ ਬੋਬੜੇ 23 ਅਪ੍ਰੈਲ ਨੂੰ ਰਿਟਾਇਰ ਹੋ ਰਹੇ ਹਨ ਅਤੇ ਜਸਟਿਸ ਐਨਵੀ ਰਮਨਾ 24 ਅਪ੍ਰੈਲ ਨੂੰ ਅਗਲੇ CJI ਵਜੋਂ ਸਹੁੰ ਚੁੱਕਣਗੇ । ਦੱਸ ਦੇਈਏ ਕਿ ਜਸਟਿਸ ਐੱਨਵੀ ਰਮਨਾ ਨੂੰ ਸਾਲ 2014 ਵਿੱਚ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ । ਹਾਲਾਂਕਿ, ਉਨ੍ਹਾਂ ਦੇ ਕਾਰਜਕਾਲ ਵਿਚ ਦੋ ਸਾਲ ਤੋਂ ਵੀ ਘੱਟ ਦਾ ਸਮਾਂ ਬਚਿਆ ਹੈ ਕਿਉਂਕਿ ਜਸਟਿਸ ਰਮਨਾ 26 ਅਗਸਤ 2022 ਨੂੰ ਸੇਵਾਮੁਕਤ ਹੋਣ ਵਾਲੇ ਹਨ।
ਦਰਅਸਲ, ਐਨਵੀ ਰਮੰਨਾ ਦਾ ਜਨਮ 27 ਅਗਸਤ 1957 ਨੂੰ ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲੇ ਦੇ ਪੋਂਨਵਰਮ ਪਿੰਡ ਵਿੱਚ ਇੱਕ ਖੇਤੀਬਾੜੀ ਪਰਿਵਾਰ ਵਿੱਚ ਹੋਇਆ ਸੀ। ਜਸਟਿਸ ਰਮੰਨਾ ਨੇ 10 ਫਰਵਰੀ 1983 ਨੂੰ ਵਕਾਲਤ ਕਰਨੀ ਸ਼ੁਰੂ ਕੀਤੀ ਸੀ। ਜਸਟਿਸ ਐਨ ਵੀ ਰਮਨਾ ਕਿਸਾਨ ਪਰਿਵਾਰ ਨਾਲ ਸਬੰਧਿਤ ਹਨ ਅਤੇ ਉਨ੍ਹਾਂ ਨੇ ਵਿਗਿਆਨ ਅਤੇ ਵਕਾਲਤ ਵਿੱਚ ਗ੍ਰੈਜੂਏਸ਼ਨ ਕੀਤੀ ਹੈ । 27 ਜੂਨ 2000 ਨੂੰ ਜਸਟਿਸ ਰਮਨਾ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦਾ ਸਥਾਈ ਜੱਜ ਨਿਯੁਕਤ ਕੀਤਾ ਗਿਆ ਸੀ।
ਦੱਸ ਦੇਈਏ ਕਿ ਜਸਟਿਸ ਐਨਵੀ ਰਮਨਾ ਨੇ 10 ਮਾਰਚ 2013 ਤੋਂ 20 ਮਈ 2013 ਤੱਕ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਵਜੋਂ ਸੇਵਾ ਨਿਭਾਈ । ਉਨ੍ਹਾਂ ਨੇ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨਫਰੰਸਾਂ ਵਿੱਚ ਭਾਗ ਲਿਆ ਅਤੇ ਭਾਰਤ ਅਤੇ ਵਿਦੇਸ਼ ਵਿੱਚ ਸੰਗਠਿਤ ਕਾਗਜ਼ ਅਤੇ ਕਾਨੂੰਨੀ ਮਹੱਤਵ ਦੇ ਵੱਖ-ਵੱਖ ਵਿਸ਼ਿਆਂ ‘ਤੇ ਪੇਪਰ ਪੇਸ਼ ਕੀਤੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਾਲ 2013 ਵਿਚ ਦਿੱਲੀ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ।