ਓਡੀਸ਼ਾ ਦੇ ਗੰਜਮ ਇਲਾਕੇ ਵਿੱਚ ਇੱਕ ਦਰਦਨਾਕ ਬੱਸ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਹੁਣ ਤੱਕ 12 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਇਸ ਦੇ ਨਾਲ ਹੀ ਇਸ ਹਾਦਸੇ ਤੋਂ ਬਾਅਦ ਉੜੀਸਾ ਦੇ ਸੀਐਮ ਨਵੀਨ ਪਟਨਾਇਕ ਨੇ ਬੱਸ ‘ਚ ਸਵਾਰ ਲੋਕਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮ੍ਰਿਤਕਾਂ ਨੂੰ 3-3 ਲੱਖ ਰੁਪਏ ਦਾ ਮੁਆਵਜ਼ੇ ਦੇਣ ਦਾ ਐਲਾਨ ਕੀਤਾ ਹੈ।
ਓਡੀਸ਼ਾ ਦੇ ਗੰਜਮ ਇਲਾਕੇ ‘ਚ ਐਤਵਾਰ ਰਾਤ ਨੂੰ ਦੋ ਬੱਸਾਂ ਵਿਚਾਲੇ ਟੱਕਰ ਹੋ ਗਈ। ਇਹ ਹਾਦਸਾ ਗੰਜਮ ਦੇ ਦਿਗਪਹਾੰਡੀ ਨੇੜੇ ਵਾਪਰਿਆ। ਹਾਦਸੇ ਤੋਂ ਬਾਅਦ ਬੱਸ ਵਿੱਚ ਕਈ ਲੋਕ ਫਸ ਗਏ, ਜਿਨ੍ਹਾਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 6 ਪੁਰਸ਼, 4 ਔਰਤਾਂ ਅਤੇ 2 ਨਾਬਾਲਗ ਹਨ। ਹਾਦਸੇ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ। ਗੰਜਮ ਦੇ ਡੀਐਮ ਮੁਤਾਬਕ ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਐਮਕੇਸੀਜੀ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ। ਮਰੀਜ਼ਾਂ ਦੇ ਇਲਾਜ ਲਈ ਇੱਥੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਡੀਐਮ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਬਹਿਰਾਮਪੁਰ ਦੇ ਐਸਪੀ ਸਰਾਵਨਾ ਵਿਵੇਕ ਨੇ ਦੱਸਿਆ ਕਿ ਹਾਦਸਾ ਐਤਵਾਰ ਰਾਤ ਕਰੀਬ 1 ਵਜੇ ਵਾਪਰਿਆ, ਜਦੋਂ ਇੱਕ ਓਆਰਟੀਸੀ ਅਤੇ ਇੱਕ ਨਿੱਜੀ ਬੱਸ ਆਪਸ ਵਿੱਚ ਟਕਰਾ ਗਈ। ਐਸਪੀ ਸਰਾਵਾਂ ਵਿਵੇਕ ਨੇ ਦੱਸਿਆ ਕਿ ਓਐਸਆਰਐਸਟੀਸੀ ਬੱਸ ਵਿੱਚ ਸਫ਼ਰ ਕਰ ਰਹੇ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਦੋਂ ਕਿ ਮਰਨ ਵਾਲੇ ਜ਼ਿਆਦਾਤਰ ਲੋਕ ਨਿੱਜੀ ਬੱਸਾਂ ਦੇ ਸਨ। ਹਾਦਸੇ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।