Omar Abdullah claims: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਨੇਤਾ ਫਾਰੂਕ ਅਬਦੁੱਲਾ ਅਤੇ ਉਨ੍ਹਾਂ ਦੇ ਬੇਟੇ ਉਮਰ ਅਬਦੁੱਲਾ ਨੂੰ ਸ੍ਰੀਨਗਰ ਵਿੱਚ ਉਨ੍ਹਾਂ ਦੇ ਘਰ ਵਿੱਚ ਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਉਮਰ ਅਬਦੁੱਲਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉੱਥੇ ਹੀ ਦੂਜੇ ਪਾਸੇ ਸਾਬਕਾ ਸੀਐੱਮ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੂੰ ਕੱਲ੍ਹ ਪੁਲਵਾਮਾ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਹਾਲਾਂਕਿ ਉਮਰ ਅਬਦੁੱਲਾ ਦੇ ਘਰ ਦੇ ਸਾਹਮਣੇ ਇੱਕ ਮੋਬਾਈਲ ਸਿਕਿਓਰਿਟੀ ਗੱਡੀ ਖੜੀ ਕੀਤੀ ਗਈ ਹੈ। ਉਮਰ ਅੱਜ ਗੁਲਮਰਗ ਜਾਣ ਵਾਲੇ ਸਨ, ਜਦੋਂਕਿ ਉਨ੍ਹਾਂ ਦੇ ਪਿਤਾ ਫਾਰੂਕ ਅਬਦੁੱਲਾ ਕਸ਼ਮੀਰ ਘਾਟੀ ਦੇ ਗਾਂਦਰਬਲ ਖੇਤਰ ਦਾ ਦੌਰਾ ਕਰਨ ਜਾ ਰਹੇ ਸਨ । ਪੁਲਿਸ ਨੇ ਹਾਲਾਂਕਿ ਇੱਕ ਬਿਆਨ ਵਿੱਚ ਕਿਹਾ ਹੈ ਕਿ ਇਹ ਕਦਮ ਪੁਲਵਾਮਾ ਹਮਲੇ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਲਿਆ ਗਿਆ ਹੈ।
ਨੈਸ਼ਨਲ ਕਾਨਫਰੰਸ ਦੇ ਉਪ-ਪ੍ਰਧਾਨ ਉਮਰ ਅਬਦੁੱਲਾ ਨੇ ਟਵੀਟ ਕਰਦਿਆਂ ਕਿਹਾ “ਇਹ ਅਗਸਤ 2019 ਤੋਂ ਬਾਅਦ ਨਵਾਂ ਜੰਮੂ-ਕਸ਼ਮੀਰ ਹੈ। ਸਾਨੂੰ ਬਿਨ੍ਹਾਂ ਕੁਝ ਦੱਸੇ ਆਪਣੇ ਘਰਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ । ਇਹ ਬਹੁਤ ਬੁਰੀ ਗੱਲ ਹੈ ਕਿ ਉਨ੍ਹਾਂ ਨੇ ਮੇਰੇ ਸੰਸਦ ਪਿਤਾ ਅਤੇ ਮੈਨੂੰ ਆਪਣੇ ਹੀ ਘਰ ਵਿੱਚ ਕੈਦ ਕਰ ਦਿੱਤਾ ਹੈ। ਇਸੇ ਤਰ੍ਹਾਂ ਮੇਰੀ ਭੈਣ ਅਤੇ ਉਸ ਦੇ ਬੱਚਿਆਂ ਨੂੰ ਉਨ੍ਹਾਂ ਦੇ ਆਪਣੇ ਘਰ ਵਿੱਚ ਬੰਦ ਰੱਖਿਆ ਹੋਇਆ ਹੈ।”
ਉਮਰ ਅਬਦੁੱਲਾ ਨੇ ਕਿਹਾ- ਚਲੋ, ਤੁਹਾਡੇ ਲੋਕਤੰਤਰ ਦੇ ਨਵੇਂ ਮਾਡਲ ਦਾ ਮਤਲਬ ਹੈ ਕਿ ਬਿਨ੍ਹਾਂ ਕਿਸੇ ਸਪੱਸ਼ਟੀਕਰਨ ਦੇ ਅਸੀਂ ਸਾਨੂੰ ਸਾਡੇ ਘਰਾਂ ਵਿੱਚ ਬੰਦ ਰੱਖਿਆ ਜਾਂਦਾ ਹੈ। ਪਰ ਘਰ ਵਿੱਚ ਕੰਮ ਕਰਨ ਵਾਲੇ ਸਟਾਫ ਨੂੰ ਵੀ ਕੰਮ ਕਰਨ ਲਈ ਘਰ ਵਿੱਚ ਨਹੀਂ ਆਉਣ ਦਿੱਤਾ ਜਾ ਰਿਹਾ ਅਤੇ ਫਿਰ ਤੁਸੀਂ ਹੈਰਾਨ ਹੋਵੋਗੇ ਕਿ ਮੈਂ ਅਜੇ ਵੀ ਗੁੱਸੇ ਹਾਂ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਪਿਛਲੇ ਸਾਲ 24 ਮਾਰਚ ਨੂੰ ਨਜ਼ਰਬੰਦ ਤੋਂ ਰਿਹਾਅ ਹੋਣ ਤੋਂ ਬਾਅਦ ਆਪਣੇ ਘਰ ਪਹੁੰਚੇ ਸਨ । ਓਮਰ ਨੂੰ 5 ਅਗਸਤ 2019 ਨੂੰ ਧਾਰਾ 370 ਨੂੰ ਹਟਾਉਣ ਦੇ ਨਾਲ ਹੀ ਹਿਰਾਸਤ ਵਿੱਚ ਲਿਆ ਗਿਆ ਸੀ। ਨਜ਼ਰਬੰਦ ਹੋਣ ਤੋਂ ਬਾਅਦ ਉਮਰ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ ਨੇ 232 ਦਿਨਾਂ ਦੀ ਨਜ਼ਰਬੰਦੀ ਤੋਂ ਬਾਅਦ ਹਰੀ ਨਿਵਾਸ ਛੱਡ ਦਿੱਤਾ ਹੈ।
ਇਹ ਵੀ ਦੇਖੋ: ਤਿਹਾੜ ਜੇਲ੍ਹ ‘ਚੋਂ ਬਾਹਰ ਆਏ 80 ਸਾਲਾਂ ਬਾਪੂ ਨੇ ਕਿਹਾ ਮੈਂ ਸਰਹੱਦ ਵੀ ਰਿਹਾ ‘ਤੇ ਖੇਤਾਂ ‘ਚ ਵੀ