ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਵੱਲੋਂ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਵਿਵਾਦ ਵੱਧਦਾ ਜਾ ਰਿਹਾ ਹੈ, ਹੁਣ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ “ਜਿਸ ਥਾਲੀ ‘ਚ ਖਾਧਾ ਹੈ, ਉਸ ਵਿੱਚ ਹੀ ਛੇਕ ਕੀਤਾ ਹੈ” ਅਤੇ ਜ਼ੋਰ ਦੇ ਕੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਦੇ ਲੋਕ ਉਨ੍ਹਾਂ ਦੀ “ਭਰੋਸੇਯੋਗਤਾ” ਨੂੰ “ਪ੍ਰਮਾਣਿਤ” ਕਰ ਸਕਦੇ ਹਨ।
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਨ੍ਹਾਂ ਮੀਡੀਆ ਰਿਪੋਰਟਾਂ ‘ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿਨ੍ਹਾਂ ‘ਚ ਮਲਿਕ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਬਹਿਸ ਹੋਈ ਸੀ। ਉਮਰ ਅਬਦੁੱਲਾ ਨੇ ਇੱਕ ਟਵੀਟ ਵਿੱਚ ਕਿਹਾ, “ਇਹ ਆਦਮੀ ਜੰਮੂ-ਕਸ਼ਮੀਰ ਵਿੱਚ ਆਪਣੇ ਇਰਾਦੇ ਨੂੰ ਪੂਰਾ ਕਰਨ ਵਾਲਾ ਆਦਮੀ ਸੀ, ਹੁਣ ਉਨ੍ਹਾਂ ਨੇ ਜਿਸ ਥਾਲੀ ‘ਚ ਖਾਧਾ ਹੈ ਉਸ ਵਿੱਚ ਹੀ ਛੇਕ ਕੀਤਾ ਹੈ। ਜੰਮੂ-ਕਸ਼ਮੀਰ ਦੇ ਲੋਕ ਸ਼੍ਰੀ ਮਲਿਕ ਦੀ ਭਰੋਸੇਯੋਗਤਾ ਦੀ ਪੁਸ਼ਟੀ ਕਰ ਸਕਦੇ ਹਨ।”
ਇਹ ਵੀ ਪੜ੍ਹੋ : ਸੱਤਿਆਪਾਲ ਮਲਿਕ ਨੇ PM ਮੋਦੀ ਨੂੰ ਕਿਹਾ ‘ਘਮੰਡੀ’, “ਮਿਲਦਿਆਂ ਹੀ 5 ਮਿੰਟ ‘ਚ ਹੋ ਗਈ ਲੜਾਈ”
ਮਲਿਕ ਜੰਮੂ ਅਤੇ ਕਸ਼ਮੀਰ ਦੇ 2019 ਵਿੱਚ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡੇ ਜਾਣ ਤੋਂ ਪਹਿਲਾਂ ਦੇ ਆਖਰੀ ਰਾਜਪਾਲ ਸਨ। ਮਲਿਕ ਨੇ ਕਥਿਤ ਤੌਰ ‘ਤੇ ਇੱਕ ਵੀਡੀਓ ਕਲਿੱਪ ਵਿੱਚ ਕਿਹਾ ਹੈ ਕਿ ਜਦੋਂ ਉਹ ਕਿਸਾਨਾਂ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਮਿਲਣ ਗਏ ਤਾਂ ਪੰਜ ਮਿੰਟਾਂ ਵਿੱਚ ਹੀ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਬਹਿਸ ਹੋ ਗਈ। ਮਲਿਕ ਨੇ ਐਤਵਾਰ ਨੂੰ ਇੱਕ ਪ੍ਰੋਗਰਾਮ ਦੌਰਾਨ ਕਿਹਾ ਕਿ ਜਦੋਂ ਉਨ੍ਹਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਤਾਂ ਉਹ ‘ਹੰਕਾਰ’ ਵਿੱਚ ਸਨ ।
ਵੀਡੀਓ ਲਈ ਕਲਿੱਕ ਕਰੋ -: