ਉਮਰ ਅਬਦੁੱਲਾ ਨੇ ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫ਼ਰੰਸ ਸੈਂਟਰ ਵਿਚ ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ ਉਹ ਕੇਂਦਰ ਸ਼ਾਸਤ ਰਾਜ ਦੇ ਪਹਿਲੇ ਮੁੱਖ ਮੰਤਰੀ ਬਣ ਗਏ ਹਨ। ਉਮਰ ਸਮੇਤ ਛੇ ਵਿਧਾਇਕਾਂ ਨੇ ਸਹੁੰ ਚੁੱਕੀ ਹੈ। ਉਮਰ ਅਬਦੁੱਲਾ ਦੇ ਨਾਲ-ਨਾਲ ਸੁਰਿੰਦਰ ਚੌਧਰੀ, ਸਤੀਸ਼ ਸ਼ਰਮਾ, ਜਾਵੇਦ ਅਹਿਮਦ ਡਾਰ, ਸਕੀਨਾ ਈਟੂ, ਜਾਵੇਦ ਰਾਣਾ ਨੇ ਨੈਸ਼ਨਲ ਕਾਨਫਰੰਸ ਤੋਂ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸੁਰਿੰਦਰ ਚੌਧਰੀ ਨੂੰ ਡਿਪਟੀ ਸੀਐਮ ਬਣਾਇਆ ਗਿਆ ਹੈ। ਸੁਰਿੰਦਰ ਚੌਧਰੀ ਨੇ ਨੌਸ਼ਹਿਰਾ ਤੋਂ ਭਾਜਪਾ ਦੇ ਰਵਿੰਦਰ ਰੈਨਾ ਨੂੰ ਹਰਾਇਆ ਹੈ।

Omar Abdullah took oath
ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ (ਜੇਕੇਪੀਸੀਸੀ) ਦੇ ਮੁਖੀ ਤਾਰਿਕ ਹਮੀਦ ਕਰਰਾ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਫਿਲਹਾਲ ਜੰਮੂ-ਕਸ਼ਮੀਰ ਸਰਕਾਰ ਵਿੱਚ ਮੰਤਰਾਲੇ ਵਿੱਚ ਸ਼ਾਮਲ ਨਹੀਂ ਹੋ ਰਹੀ ਹੈ। ਕਾਂਗਰਸ ਨੇ ਕੇਂਦਰ ਤੋਂ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ, ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਵੀ ਕਈ ਵਾਰ ਜਨਤਕ ਮੀਟਿੰਗਾਂ ਵਿੱਚ ਇਸ ਦਾ ਵਾਅਦਾ ਕਰ ਚੁੱਕੇ ਹਨ। ਪਰ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : BKU ਉਗਰਾਹਾਂ ਦਾ ਵੱਡਾ ਐਲਾਨ, ਭਲਕੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਫ੍ਰੀ
ਜੇਕੇਪੀਸੀਸੀ ਮੁਖੀ ਨੇ ਕਿਹਾ ਕਿ ਅਸੀਂ ਨਾਖੁਸ਼ ਹਾਂ ਇਸ ਲਈ ਅਸੀਂ ਇਸ ਸਮੇਂ ਮੰਤਰਾਲੇ ਵਿੱਚ ਸ਼ਾਮਲ ਨਹੀਂ ਹੋ ਰਹੇ ਹਾਂ ਅਤੇ ਕਿਹਾ ਕਿ ਕਾਂਗਰਸ ਪਾਰਟੀ ਰਾਜ ਦਾ ਦਰਜਾ ਬਹਾਲ ਕਰਨ ਲਈ ਲੜਾਈ ਜਾਰੀ ਰੱਖੇਗੀ।
ਵੀਡੀਓ ਲਈ ਕਲਿੱਕ ਕਰੋ -:
























