ਸੰਸਦ ਦਾ ਸਰਦ ਰੁੱਤ ਇਜਲਾਸ ਅੱਜ (ਸੋਮਵਾਰ) 29 ਨਵੰਬਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਜਿਸ ਵਿੱਚ ਤਿੰਨ ਵਿਵਾਦਗ੍ਰਸਤ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਿੱਲ ਨੂੰ ਪੇਸ਼ ਕੀਤਾ ਜਾਵੇਗਾ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਪਹਿਲੀ ਵਾਰ ਲੋਕ ਸਭਾ ਵਿੱਚ ਖੇਤੀਬਾੜੀ ਕਾਨੂੰਨ ਰੱਦ ਕਰਨ ਵਾਲੇ ਬਿੱਲ 2021 ਨੂੰ ਪੇਸ਼ ਕਰਨਗੇ।
ਭਾਵੇਂ ਸਰਕਾਰ ਨੇ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ, ਪਰ ਸੰਸਦ ਦੇ ਸੈਸ਼ਨ ਕਿਸਾਨਾਂ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਕਾਨੂੰਨ ਦੀ ਮੰਗ ਨੂੰ ਲੈ ਕੇ ਹੰਗਾਮਾ ਹੋਣ ਦੀ ਉਮੀਦ ਹੈ। ਵਿਰੋਧੀ ਪਾਰਟੀਆਂ ਪਹਿਲਾਂ ਹੀ ਕਿਸਾਨਾਂ ਦੀ ਮੰਗ ਦਾ ਸਮਰਥਨ ਕਰ ਚੁੱਕੀਆਂ ਹਨ ਅਤੇ ਇਸ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ।
ਵੀਡੀਓ ਲਈ ਕਲਿੱਕ ਕਰੋ -: