One year anniversary: ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਅੱਜ ਦੇ ਦਿਨ ਹਟਾ ਦਿੱਤਾ ਗਿਆ ਸੀ। 5 ਅਗਸਤ 2019 ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਵਿੱਚ ਧਾਰਾ 370 ਨੂੰ ਹਟਾਉਣ ਲਈ ਮਤਾ ਪੇਸ਼ ਕੀਤਾ ਸੀ । ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ । ਗ੍ਰਹਿ ਮੰਤਰਾਲੇ ਨੇ ਇਸ ਇੱਕ ਸਾਲ ਵਿਕਾਸ ਦਾ ਸਾਲ ਦੱਸਿਆ ਹੈ। ਗ੍ਰਹਿ ਮੰਤਰਾਲੇ ਨੇ ਇੱਕ ਸਾਲ ਦੀਆਂ ਉਪਲੱਬਧੀਆਂ ਗਿਣਾਈਆਂ ਹਨ। ਗ੍ਰਹਿ ਮੰਤਰਾਲੇ ਵੱਲੋਂ ਇਹ ਕਿਹਾ ਗਿਆ ਹੈ ਕਿ ਲਾਗੂ ਕੀਤਾ ਨਿਵਾਸ ਕਾਨੂੰਨ ਜੰਮੂ-ਕਸ਼ਮੀਰ ਕੇਂਦਰ ਸ਼ਾਸਤ ਪ੍ਰਦੇਸ਼ ਦੇ ਸਥਾਨਕ ਨਾਗਰਿਕਾਂ ਦੇ ਹਿੱਤਾਂ ਦੀ ਰੱਖਿਆ ਕਰਦਾ ਹੈ । ਸਰਕਾਰੀ ਭਰਤੀ ਲਈ ਮੁੱਢਲੀਆਂ ਯੋਗਤਾਵਾਂ ਦੇ ਮੱਦੇਨਜ਼ਰ ਰਿਹਾਇਸ਼ੀ ਸਰਟੀਫਿਕੇਟ ਬਣਾਏ ਜਾ ਰਹੇ ਹਨ।
ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਸਾਰੇ ਪੀਆਰਸੀ ਧਾਰਕ ਆਪਣੇ ਆਪ ਨਿਵਾਸ ਸਰਟੀਫਿਕੇਟ ਲਈ ਯੋਗ ਹਨ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਹੈ ਕਿ ਪੰਚਾਇਤੀ ਚੋਣਾਂ ਸਾਲਾਂ ਬਾਅਦ ਹੋਈਆਂ ਸਨ । ਇਹ ਚੋਣਾਂ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਗਈਆਂ। ਬਾਈਕਾਟ ਅਤੇ ਅੱਤਵਾਦੀ ਧਮਕੀਆਂ ਦੀਆਂ ਸਾਰੀਆਂ ਮੰਗਾਂ ਦੇ ਬਾਵਜੂਦ, ਇਨ੍ਹਾਂ ਚੋਣਾਂ ਵਿੱਚ 74.1 ਪ੍ਰਤੀਸ਼ਤ ਮਤਦਾਨ ਹੋਇਆ । ਇਹ ਲੋਕਤੰਤਰ ਦੀ ਜਿੱਤ ਹੈ।
ਇਸ ਤੋਂ ਇਲਾਵਾ ਗ੍ਰਹਿ ਮੰਤਰਾਲੇ ਨੇ ਲੱਦਾਖ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਹਨ । ਗ੍ਰਹਿ ਮੰਤਰਾਲੇ ਵੱਲੋਂ ਇਹ ਕਿਹਾ ਗਿਆ ਹੈ ਕਿ ਲੱਦਾਖ ਵਿੱਚ ਖੇਤੀਬਾੜੀ ਅਤੇ ਬਾਗਬਾਨੀ ਵੱਲ ਧਿਆਨ ਦਿੱਤਾ ਗਿਆ ਸੀ । ਇਸਦੇ ਲਈ ਮਿਸ਼ਨ ਆਰਗੈਨਿਕ ਵਿਕਾਸ ਐਨੀਸ਼ੀਏਟਿਵ (MODI) ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਲਈ 500 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਸਾਲ 2025 ਤੱਕ ਲੱਦਾਖ ਨੂੰ ਜੈਵਿਕ ਖੇਤਰ ਵਿੱਚ ਤਬਦੀਲ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਗੌਰਤਲਬ ਹੈ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੇ ਇੱਕ ਸਾਲ ਪੂਰੇ ਹੋਣ ‘ਤੇ ਸ਼੍ਰੀਨਗਰ ਵਿੱਚ ਕਰਫਿਊ ਲਗਾਇਆ ਗਿਆ ਹੈ। ਦੱਸ ਦੇਈਏ ਕਿ ਧਾਰਾ 370 ਨੂੰ ਹਟਾਉਣ ਤੋਂ ਪਹਿਲਾਂ ਹੀ ਫਾਰੂਕ ਅਬਦੁੱਲਾ, ਉਮਰ ਅਬਦੁੱਲਾ, ਮਹਿਬੂਬਾ ਮੁਫਤੀ ਸਮੇਤ ਕਈ ਨੇਤਾਵਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਸੀ। ਜੰਮੂ ਕਸ਼ਮੀਰ ਵਿੱਚ ਮੋਬਾਈਲ, ਟੈਲੀਫੋਨ ਅਤੇ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਲਗਾਈ ਗਈ ਸੀ।