Onion prices are increasing : ਕੋਰੋਨਾ ਸੰਕਟ ਤੋਂ ਬਾਅਦ ਹੁਣ ਲੋਕਾਂ ‘ਤੇ ਮਹਿੰਗਾਈ ਦੀ ਮਾਰ ਭਾਰੀ ਪੈ ਰਹੀ ਹੈ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ਪਿਆਜ਼ ਦੀਆ ਕੀਮਤਾਂ ਵੀ ਅਸਮਾਨ ਛੂਹ ਰਹੀਆਂ ਹਨ। ਜਿਸ ਦੇ ਕਾਰਨ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਆਜ਼ ਦਿੱਲੀ ਦੇ ਥੋਕ ਬਾਜ਼ਾਰ ਵਿੱਚ 50 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਹੈ, ਜਦਕਿ ਇਸ ਦੀ ਪ੍ਰਚੂਨ ਕੀਮਤ 65 ਤੋਂ 75 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਪਿੱਛਲੇ ਡੇਢ ਮਹੀਨੇ ਵਿੱਚ ਪਿਆਜ਼ ਦੀਆਂ ਕੀਮਤਾਂ ਲੱਗਭਗ ਦੁੱਗਣੀਆਂ ਹੋ ਗਈਆਂ ਹਨ।
ਏਸ਼ੀਆ ਦੀ ਸਭ ਤੋਂ ਵੱਡੀ ਪਿਆਜ਼ ਦੀ ਮਾਰਕੀਟ ਲਾਸਲਗਾਓਂ ਵਿੱਚ ਪਿਆਜ਼ ਦੀ ਔਸਤਨ ਥੋਕ ਕੀਮਤ ਪਿੱਛਲੇ ਦੋ ਦਿਨਾਂ ਵਿੱਚ ਲੱਗਭਗ 970 ਰੁਪਏ ਪ੍ਰਤੀ ਕੁਇੰਟਲ ਵੱਧ ਕੇ 4200 ਤੋਂ 4500 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ। ਦੇਸ਼ ਭਰ ਵਿੱਚ ਪਿਆਜ਼ ਨਾਸਿਕ ਦੇ ਲਾਸਲਗਾਓਂ ਤੋਂ ਭੇਜਿਆ ਜਾਂਦਾ ਹੈ। ਦਰਅਸਲ, ਕੁੱਝ ਸਮਾਂ ਪਹਿਲਾਂ ਮਹਾਰਾਸ਼ਟਰ ਵਿੱਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਹੋਈ ਸੀ। ਇਸ ਕਾਰਨ ਪਿਆਜ਼ ਦੀ ਫਸਲ ਨੂੰ ਬਹੁਤ ਨੁਕਸਾਨ ਹੋਇਆ, ਜਿਸ ਕਾਰਨ ਥੋਕ ਬਾਜ਼ਾਰ ਵਿਚ ਪਿਆਜ਼ ਦੀ ਆਮਦ ਘੱਟ ਗਈ। ਇਨ੍ਹਾਂ ਸਾਰੇ ਕਾਰਨਾਂ ਦੇ ਕਾਰਨ ਪਿਆਜ਼ ਦੀਆਂ ਕੀਮਤਾਂ ਵੱਧ ਰਹੀਆਂ ਹਨ। ਇੰਨਾ ਹੀ ਨਹੀਂ, ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਨਾਲ ਮਾਲ-ਭਾੜਾ ਵੀ ਵਧਿਆ ਹੈ। ਇਸ ਦੇ ਕਾਰਨ, ਲੱਗਭਗ ਹਰ ਚੀਜ਼ ਮਹਿੰਗੀ ਹੋ ਗਈ ਹੈ। ਉਸਾਰੀ ਤੋਂ ਲੈ ਕੇ ਖਾਣ ਪੀਣ ਦੀਆਂ ਵਸਤਾਂ ਤੱਕ ਦੀਆਂ ਕੀਮਤਾਂ ਵਿੱਚ 15-20% ਦਾ ਵਾਧਾ ਹੋਇਆ ਹੈ। ਆਲੂ ਅਤੇ ਪਿਆਜ਼ ਦੀਆਂ ਕੀਮਤਾਂ ਵਿੱਚ ਵਾਧੇ ਦਾ ਇੱਕ ਕਾਰਨ ਡੀਜ਼ਲ ਦੀ ਵੱਧ ਰਹੀ ਕੀਮਤ ਹੈ। ਖਪਤਕਾਰ ਇਸ ਦੀ ਕੀਮਤ ਅਦਾ ਕਰ ਰਹੇ ਹਨ।
ਇਹ ਵੀ ਦੇਖੋ : ਰਾਜੇਵਾਲ ਨੂੰ ਹੀ ਸਵਾਲਾਂ ਦੇ ਘੇਰੇ ‘ਚ ਲਿਆ ਖੜਾ ਕੀਤਾ ਇਸ ਕਿਸਾਨ ਆਗੂ ਨੇ, ਸੁਣੋ ਤਾਂ ਕੀ ਆਖ਼ਦੈ !