Over 500 tourists stranded in Manali: ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਫਬਾਰੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਕਰ ਦਿੱਤਾ ਹੈ । ਨਵੇਂ ਸਾਲ ਦਾ ਜਸ਼ਨ ਮਨਾਉਣ ਪਹੁੰਚੇ ਸੈਲਾਨੀਆਂ ਨੂੰ ਹੁਣ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਭਾਰੀ ਬਰਫਬਾਰੀ ਦੇ ਵਿਚਾਲੇ ਅਟਲ ਟਨਲ ਅਤੇ ਸੋਲੰਗ ਨਾਲਾ ਵਿਚਕਾਰ ਸੜਕ ‘ਤੇ ਲਗਭਗ 500 ਸੈਲਾਨੀ ਗੱਡੀਆਂ ਵਿੱਚ ਫਸੇ ਹੋਏ ਹਨ। ਜਿਨ੍ਹਾਂ ਨੂੰ ਕੱਢਣ ਲਈ ਮਨਾਲੀ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ । ਮੌਸਮ ਖਰਾਬ ਹੋਣ ਕਾਰਨ ਰਾਹਤ ਅਤੇ ਬਚਾਅ ਕਾਰਜ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਦਾ ਸਾਹਮਣਾ ਕਰਨਾ ਪਾ ਰਿਹਾ ਹੈ।
ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਮੌਸਮ ਦੇ ਹੋਰ ਖ਼ਰਾਬ ਹੋਣ ਦੀ ਉਮੀਦ ਹੈ । ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਵੀ ਰਾਜ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਰੋਹਤਾਂਗ ਅਤੇ ਜਲੌਰੀ ਸਮੇਤ ਉੱਚੇ ਉਚਾਈ ਵਾਲੇ ਖੇਤਰਾਂ ਵਿੱਚ ਸ਼ਨੀਵਾਰ ਨੂੰ ਬਰਫਬਾਰੀ ਹੋਈ। ਇਸ ਦੇ ਨਾਲ ਹੀ ਰਾਜਧਾਨੀ ਸ਼ਿਮਲਾ, ਮਨਾਲੀ, ਡਲਹੌਜ਼ੀ ਵਿੱਚ ਮੀਂਹ ਪੈਣ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ।
ਦੱਸ ਦੇਈਏ ਕਿ ਭਾਰੀ ਬਰਫਬਾਰੀ ਕਾਰਨ ਦੋ ਨਾਸਿਹਨਲ ਹਾਈਵੇ ਸਣੇ ਘੱਟੋ-ਘੱਟ 70 ਛੱਡੀਆਂ-ਵੱਡੀਆਂ ਸੜਕਾਂ ‘ਤੇ ਆਵਾਜਾਈ ਠੱਪ ਰਹੀ । ਮੌਸਮ ਵਿਭਾਗ ਨੇ 4 ਅਤੇ 5 ਜਨਵਰੀ ਨੂੰ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਬਰਫਬਾਰੀ ਅਤੇ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ । ਰਾਜ ਵਿੱਚ ਮੌਸਮ 7 ਜਨਵਰੀ ਤੋਂ ਸਾਫ਼ ਹੋਣ ਦੀ ਉਮੀਦ ਹੈ ਪਰ ਫਿਰ ਵੀ ਪਹਾੜਾਂ ਵਿੱਚ ਬਰਫ ਪਿਘਲਣ ਕਾਰਨ ਠੰਡ ਜਾਰੀ ਰਹੇਗੀ । ਹਿਮਾਚਲ ਵਿੱਚ 3 ਤੋਂ 6 ਜਨਵਰੀ ਤੱਕ ਸ਼ੀਤ ਲਹਿਰ ਆਉਣ ਦੀ ਸੰਭਾਵਨਾ ਹੈ । ਇਸ ਮਿਆਦ ਦੇ ਦੌਰਾਨ ਵੱਧ ਤੋਂ ਵੱਧ ਤਾਪਮਾਨ ਪੰਜ ਤੋਂ ਸੱਤ ਡਿਗਰੀ ਘੱਟ ਜਾਵੇਗਾ। ਘੱਟੋ-ਘੱਟ ਤਾਪਮਾਨ ਵੀ ਚਾਰ ਤੋਂ ਪੰਜ ਡਿਗਰੀ ਰਹਿਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 7 ਤੋਂ 8 ਡਿਗਰੀ ਦੀ ਕਮੀ ਦਰਜ ਕੀਤੀ ਗਈ।
ਇਹ ਵੀ ਦੇਖੋ: 10 ਸਾਲ ਦਾ ਇਹ ਸਿੱਖ ਬੱਚਾ ਜੁਗਾੜ ਨਾਲ ਗੱਡੀ ਬਣਾ ਦਾਦੀ ਨੂੰ ਲੈ ਕੇ ਚੱਲਿਆ ਕਿਸਾਨੀ ਅੰਦੋਲਨ ‘ਚ