Owaisi on Babri Demolition Case: 6 ਦਸੰਬਰ 1992 ਨੂੰ ਅਯੁੱਧਿਆ ਵਿੱਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ AMIMI ਦੇ ਮੁਖੀ ਅਸਦੁਦੀਨ ਓਵੈਸੀ ਨੇ ਆਪਣੇ ਟਵਿੱਟਰ ਅਕਾਉਂਟ ‘ਤੇ ਤੰਜ ਕੱਸਣ ਵਾਲਾ ਇੱਕ ਮੁਹਾਵਰਾ ਸਾਂਝਾ ਕੀਤਾ ਹੈ, ਜਿਸ ਨੂੰ ਇਸ ਫੈਸਲੇ ਨਾਲ ਜੋੜਿਆ ਜਾ ਰਿਹਾ ਹੈ। ਓਵੈਸੀ ਨੇ ਲਿਖਿਆ ਕਿ, “ਉਹੀ ਕਾਤਲ, ਉਹੀ ਮੁਨਸਿਫ, ਅਦਾਲਤ ਉਸ ਦੀ ਉਹ ਸ਼ਾਹਿਦ…. ਬਹੁਤ ਸਾਰੇ ਫੈਸਲਿਆਂ ਵਿੱਚ ਹੁਣ ਤਰਫ਼ਦਾਰੀ ਵੀ ਹੁੰਦੀ ਹੈ।”
ਦੱਸ ਦੇਈਏ ਕਿ ਵਿਸ਼ੇਸ਼ ਅਦਾਲਤ ਦੇ ਜੱਜ ਐੱਸ. ਯਾਦਵ ਨੇ ਫੈਸਲੇ ਵਿੱਚ ਕਿਹਾ ਕਿ ਬਾਬਰੀ ਮਸਜਿਦ ਢਾਹੇ ਜਾਣ ਦੀ ਘਟਨਾ ਪਹਿਲਾਂ ਤੋਂ ਯੋਜਨਾਬੱਧ ਨਹੀਂ ਸੀ। ਇਹ ਇੱਕ ਹਾਦਸਾਗ੍ਰਸਤ ਘਟਨਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਕੋਈ ਪੱਕਾ ਸਬੂਤ ਨਹੀਂ ਮਿਲਿਆ, ਇਸ ਦੀ ਬਜਾਏ ਦੋਸ਼ੀਆਂ ਨੇ ਹਿੰਸਕ ਭੀੜ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ।