Owaisi Targets Pm Modi: ਨਵੀਂ ਦਿੱਲੀ: ਅਰੁਣਾਚਲ ਪ੍ਰਦੇਸ਼ ਵਿੱਚ ਚੀਨ ਵਿੱਚ ਸੌ ਘਰਾਂ ਦਾ ਇੱਕ ਪਿੰਡ ਬਣਾਉਣ ਦੀ ਖ਼ਬਰ ਤੋਂ ਬਾਅਦ ਵਿਰੋਧੀ ਧਿਰ ਮੋਦੀ ਸਰਕਾਰ ‘ਤੇ ਹਮਲਾ ਬੋਲ ਰਹੀ ਹੈ । ਵਿਰੋਧੀ ਧਿਰ ਦੇ ਨੇਤਾ ਸਿੱਧੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਤੇ ਸਵਾਲ ਚੁੱਕ ਰਹੇ ਹਨ। ਇਸ ਲਿਸਟ ਵਿੱਚ ਹੁਣ AIMIM ਅਸਦੁਦੀਨ ਓਵੈਸੀ ਦਾ ਨਾਮ ਵੀ ਜੁੜ ਗਿਆ ਹੈ। ਓਵੈਸੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਮਜ਼ੋਰ ਪ੍ਰਧਾਨ ਮੰਤਰੀ ਦੱਸਿਆ ਹੈ। ਓਵੈਸੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਦਾ ਨਾਮ ਲੈਣ ਤੋਂ ਡਰਦੇ ਹਨ।
ਓਵੈਸੀ ਨੇ ਕਿਹਾ, “ਸੈਟੇਲਾਈਟ ਇਮੇਜ਼ ਤੋਂ ਪਤਾ ਲੱਗਿਆ ਹੈ ਕਿ ਚੀਨ ਨੇ ਅਰੁਣਾਚਲ ਵਿੱਚ ਸਥਾਈ ਨਿਰਮਾਣ ਕਰ ਲਿਆ ਹੈ । ਪ੍ਰਧਾਨ ਮੰਤਰੀ ਕਮਜ਼ੋਰੀ ਦਿਖਾ ਰਹੇ ਹਨ, ਪ੍ਰਧਾਨ ਮੰਤਰੀ ਚੀਨ ਦਾ ਨਾਮ ਕਿਉਂ ਨਹੀਂ ਲੈਂਦੇ? ਪ੍ਰਧਾਨ ਮੰਤਰੀ ਚੀਨ ਦਾ ਨਾਂ ਲੈਣ ਤੋਂ ਡਰਦੇ ਹਨ । ਪੀਐੱਮ ਕਮਜ਼ੋਰ ਪ੍ਰਧਾਨ ਮੰਤਰੀ ਹਨ ਕਿਉਂਕਿ ਉਨ੍ਹਾਂ ਦੀ ਪਾਰਟੀ ਦਾ ਸੰਸਦ ਮੈਂਬਰ ਕਹਿੰਦਾ ਹੈ ਕਿ ਚੀਨ ਨੇ ਅਰੁਣਾਚਲ ਦੀ ਜ਼ਮੀਨ ‘ਤੇ ਚੀਨ ਨੇ ਕਬਜ਼ਾ ਕਰ ਲਿਆ ਹੈ।”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਸਰਹੱਦੀ ਖੇਤਰ ਵਿੱਚ ਚੀਨ ਵੱਲੋਂ ਇੱਕ ਪਿੰਡ ਵਸਾਉਣ ਦਾ ਦਾਅਵਾ ਕਰਨ ਦੀ ਖ਼ਬਰਾਂ ‘ਤੇ ਪ੍ਰਧਾਨ ਮੰਤਰੀ ‘ਤੇ ਨਿਸ਼ਾਨਾ ਸਾਧਿਆ ਹੈ । ਉਨ੍ਹਾਂ ਨੇ ਇੱਕ ਖਬਰ ਸਾਂਝਾ ਕਰਦਿਆਂ ਟਵੀਟ ਕੀਤਾ, “ਉਨ੍ਹਾਂ ਦਾ ਵਾਅਦਾ ਯਾਦ ਰੱਖੋ – ਮੈਂ ਦੇਸ਼ ਨੂੰ ਝੁਕਣ ਨਹੀਂ ਦਿਆਂਗਾ।”