Padam shri dr kk aggarwal : ਦੇਸ਼ ਦੇ ਮੈਡੀਕਲ ਸੈਕਟਰ ਦਾ ਇੱਕ ਵੱਡਾ ਨਾਮ ਅਤੇ ਪਦਮ ਸ਼੍ਰੀ ਨਾਲ ਸਨਮਾਨਿਤ ਡਾਕਟਰ ਕੇਕੇ ਅਗਰਵਾਲ ਦਾ 62 ਸਾਲ ਦੀ ਉਮਰ ਵਿੱਚ ਸੋਮਵਾਰ ਦੀ ਰਾਤ ਨੂੰ ਕੋਵਿਡ -19 ਕਾਰਨ ਦੇਹਾਂਤ ਹੋ ਗਿਆ ਹੈ। ਉਹ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੁਖੀ ਵੀ ਰਹਿ ਚੁੱਕੇ ਸੀ। ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਉਹ ਕਈ ਦਿਨਾਂ ਤੋਂ ਕੋਵਿਡ ਤੋਂ ਪੀੜਤ ਸਨ ਅਤੇ ਪਿੱਛਲੇ ਕੁੱਝ ਦਿਨਾਂ ਤੋਂ ਵੈਂਟੀਲੇਟਰ ਸਹਾਇਤਾ ‘ਤੇ ਸੀ।
ਉਨ੍ਹਾਂ ਦੇ ਟਵਿੱਟਰ ਅਕਾਉਂਟ ਤੋਂ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਦੀ ਮੌਤ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਅਨੁਸਾਰ, ਉਨ੍ਹਾਂ ਦੀ ਸੋਮਵਾਰ ਨੂੰ ਰਾਤ 11.30 ਵਜੇ ‘ਕੋਵਿਡ ਨਾਲ ਲੰਬੀ ਲੜਾਈ ਤੋਂ ਬਾਅਦ’ ਮੌਤ ਹੋਈ ਹੈ। ਜਾਰੀ ਬਿਆਨ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ, “ਜਦੋਂ ਤੋਂ ਉਹ ਡਾਕਟਰ ਬਣੇ ਹਨ, ਉਨ੍ਹਾਂ ਨੇ ਆਪਣੀ ਜ਼ਿੰਦਗੀ ਲੋਕਾਂ ਦੀ ਭਲਾਈ ਅਤੇ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਸਮਰਪਤ ਕੀਤੀ ਹੈ। ਮਹਾਂਮਾਰੀ ਦੇ ਸਮੇਂ ਦੌਰਾਨ ਵੀ, ਉਹ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕਰਦੇ ਰਹੇ। ਆਪਣੇ ਵਿਡੀਓਜ਼ ਅਤੇ ਵਿਦਿਅਕ ਪ੍ਰੋਗਰਾਮਾਂ ਦੇ ਜ਼ਰੀਏ, ਉਹ ਲੱਖਾਂ ਲੋਕਾਂ ਤੱਕ ਪਹੁੰਚਣ ਵਿੱਚ ਕਾਮਯਾਬ ਰਹੇ ਅਤੇ ਅਣਗਿਣਤ ਜਾਨਾਂ ਬਚਾਈਆਂ।”
ਇਹ ਵੀ ਪੜ੍ਹੋ : ਮਹਾਰਾਸ਼ਟਰ ‘ਚ ਆਏ ‘ਤੌਕਤੇ ਤੂਫਾਨ’ ‘ਚ 6 ਦੀ ਹੋਈ ਮੌਤ, 9 ਜ਼ਖਮੀ, CM ਊਧਵ ਠਾਕਰੇ ਨੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼
ਡਾ: ਅਗਰਵਾਲ ਇੱਕ ਕਾਰਡੀਓਲੋਜਿਸਟ ਅਤੇ ਹਾਰਟ ਕੇਅਰ ਫਾਉਂਡੇਸ਼ਨ ਆਫ ਇੰਡੀਆ ਦੇ ਮੁਖੀ ਸਨ। ਪਿੱਛਲੇ ਸਾਲ ਮਹਾਂਮਾਰੀ ਦੀ ਸ਼ੁਰੂਆਤ ਤੋਂ ਹੀ ਉਹ ਲਗਾਤਾਰ ਲੋਕਾਂ ਨੂੰ ਕੋਰੋਨਵਾਇਰਸ ਬਾਰੇ ਜਾਗਰੂਕ ਕਰ ਰਹੇ ਸੀ। ਉਨ੍ਹਾਂ ਦੇ ਪਰਿਵਾਰ ਨੇ ਲਿਖਿਆ ਕਿ “ਉਹ ਚਾਹੁੰਦੇ ਸੀ ਕਿ ਉਨ੍ਹਾਂ ਦੇ ਜਾਣ ‘ਤੇ ਦੁੱਖ ਨਹੀਂ, ਬਲਕਿ ਉਨ੍ਹਾਂ ਦੀ ਜ਼ਿੰਦਗੀ ਦਾ ਜਸ਼ਨ ਮਨਾਇਆ ਜਾਵੇ। 2010 ਵਿੱਚ, ਡਾ: ਅਗਰਵਾਲ ਨੂੰ ਦੇਸ਼ ਦੇ ਸਭ ਤੋਂ ਵੱਡੇ ਸਨਮਾਨਾਂ ਵਿੱਚੋਂ ਇੱਕ, ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।
ਇਹ ਵੀ ਦੇਖੋ : ਇੱਕਲੀ ਬੀਬੀ ਨੇ ਪੁੱਠੇ ਪੈਰੀਂ ਭਜਾਈ ਪੁਲਿਸ ਵਾਲ਼ੇ ਦੀ ਗੱਡੀ, ਕਿਸਾਨ ਬੀਬੀ ਦੇ ਹੌਂਸਲੇ ਦੇਖ ਰਹਿ ਜਾਉਂਗੇ ਹੈਰਾਨ