ਰਾਸ਼ਟਰਪਤੀ ਕੋਵਿੰਦ ਵੱਲੋਂ ਅੱਜ ਵੀ ਕਈ ਹਸਤੀਆਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਵਿਚਕਾਰ ਸਾਈਕਲ ਮਕੈਨੀਕਲ ਤੋਂ ਸਮਾਜਿਕ ਵਰਕਰ ਬਣੇ ਸ਼ਰੀਫ ਨੂੰ ਲਵਾਰਿਸ ਲਾਸ਼ਾਂ ਦਾ ਅੰਤਿਮ-ਸਸਕਾਰ ਕਰਨ ਲਈ ਪਦਮ ਸ਼੍ਰੀ ਨੂੰ ਸਨਮਾਨਿਤ ਕੀਤਾ ਗਿਆ ਹੈ।
ਦਰਅਸਲ, ਸ਼ਰੀਫ ਨੂੰ ਲਾਵਾਰਿਸ ਲਾਸ਼ਾਂ ਦਾ ਮਸੀਹਾ ਕਿਹਾ ਜਾਂਦਾ ਹੈ। ਸ਼ਰੀਫ ਸਾਰੇ ਧਰਮਾਂ ਦੀਆਂ ਲਵਾਰਿਸ ਲਾਸ਼ਾਂ ਦਾ ਅੰਤਿਮ ਸੰਸਕਾਰ ਬਿਨ੍ਹਾਂ ਕਿਸੇ ਭੇਦਭਾਵ ਦੇ ਕਰਦੇ ਹਨ।
ਇਹ ਵੀ ਪੜ੍ਹੋ: ਅੱਜ ਮੁੜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਲਿਆ ਜਾਵੇਗਾ ਇੱਕ ਹੋਰ ਇਤਿਹਾਸਕ ਫੈਸਲਾ
ਇਸ ਸਬੰਧੀ ਰਾਸ਼ਟਰਪਤੀ ਭਵਨ ਨੇ ਟਵੀਟ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਕੋਵਿੰਦ ਵੱਲੋਂ ਸਮਾਜਿਕ ਵਰਕਰ ਮੁਹੰਮਦ ਸ਼ਰੀਫ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹ ਇੱਕ ਸਾਈਕਲ ਮਕੈਨੀਕ ਤੋਂ ਸਮਾਜਿਕ ਵਰਕਰ ਬਣੇ ਹਨ । ਮੁਹੰਮਦ ਸ਼ਰੀਫ ਹੁਣ ਤੱਕ ਵੱਡੀ ਗਿਣਤੀ ਵਿੱਚ ਲਵਾਰਿਸ ਲਾਸ਼ਾਂ ਦਾ ਸਸਕਾਰ ਕਰ ਚੁੱਕੇ ਹਨ।
ਦੱਸ ਦੇਈਏ ਕਿ ਪਦਮ ਸ਼੍ਰੀ ਐਵਾਰਡ ਦੇਸ਼ ਦਾ ਚੌਥਾ ਸਰਵਉੱਚ ਨਾਗਰਿਕ ਸਨਮਾਨ ਹੈ । ਇਸਦਾ ਆਯੋਜਨ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਰਾਸ਼ਟਰਪਤੀ ਵੱਲੋਂ 119 ਹਸਤੀਆਂ ਨੂੰ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: