pakistan again violates ceasefire: ਜੰਮੂ: ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲੇ ਵਿੱਚ ਕੰਟਰੋਲ ਰੇਖਾ ਦੇ ਕੋਲ ਅੱਜ ਪਾਕਿਸਤਾਨੀ ਸੈਨਿਕਾਂ ਵਲੋਂ ਕੀਤੀ ਗਈ ਗੋਲੀਬਾਰੀ ਵਿੱਚ ਭਰਤੀ ਸੈਨਾ ਦਾ ਇੱਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸ਼ਹੀਦ ਹੋ ਗਿਆ ਹੈ। ਰੱਖਿਆ ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਰੱਖਿਆ ਸੂਤਰਾਂ ਨੇ ਕਿਹਾ ਕਿ ਪਾਕਿਸਤਾਨ ਨੇ ਕੈਰੀ ਸੈਕਟਰ ਵਿੱਚ ਫਾਰਵਰਡ ਪੋਸਟ ‘ਤੇ ਫਾਇਰਿੰਗ ਕਰਕੇ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ ਹੈ। ਭਾਰਤੀ ਫੌਜ ਨੇ ਇਸ ਦਾ ਢੁਕਵਾਂ ਜਵਾਬ ਦਿੱਤਾ ਹੈ। ਸੂਤਰਾਂ ਅਨੁਸਾਰ ਇੱਕ ਜੇਸੀਓ ਪਾਕਿਸਤਾਨੀ ਗੋਲੀਬਾਰੀ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ, ਜਿਸ ਨੇ ਬਾਅਦ ਵਿੱਚ ਦਮ ਤੋੜ ਦਿੱਤਾ। ਜਵਾਬੀ ਕਾਰਵਾਈ ਵਿੱਚ ਪਾਕਿਸਤਾਨ ਦੇ ਜਵਾਨ ਵੀ ਮਾਰੇ ਗਏ ਹਨ, ਪਰ ਅਜੇ ਤੱਕ ਇਸ ਬਾਰੇ ਸਹੀ ਜਾਣਕਾਰੀ ਨਹੀਂ ਮਿਲ ਸਕੀ ਹੈ। ਪਿੱਛਲੇ ਚਾਰ ਦਿਨਾਂ ਵਿੱਚ ਇਹ ਦੂਜੀ ਅਜਿਹੀ ਘਟਨਾ ਹੈ। 30 ਅਗਸਤ ਨੂੰ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਇੱਕ ਜੇਸੀਓ ਸ਼ਹੀਦ ਹੋ ਗਿਆ ਸੀ। ਪਾਕਿਸਤਾਨ ਵੱਲੋਂ ਵਾਰ ਵਾਰ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ ਜਾ ਰਹੀ ਹੈ।
Home ਖ਼ਬਰਾਂ ਤਾਜ਼ਾ ਖ਼ਬਰਾਂ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਸਮਝੌਤੇ ਦੀ ਉਲੰਘਣਾ, ਫਾਇਰਿੰਗ ‘ਚ ਫੌਜ ਦਾ ਇੱਕ ਅਧਿਕਾਰੀ ਸ਼ਹੀਦ
ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਸਮਝੌਤੇ ਦੀ ਉਲੰਘਣਾ, ਫਾਇਰਿੰਗ ‘ਚ ਫੌਜ ਦਾ ਇੱਕ ਅਧਿਕਾਰੀ ਸ਼ਹੀਦ
Sep 02, 2020 1:22 pm
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .