Pakistan Ceasefire Violation: ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਪਾਕਿਸਤਾਨ ਵੱਲੋਂ ਕੀਤੀ ਜਾ ਰਹੀ ਗੋਲੀਬਾਰੀ ਦੀ ਚਪੇਟ ਵਿੱਚ ਆ ਕੇ ਭਾਰਤ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਪਾਕਿਸਤਾਨ ਕੰਟਰੋਲ ਲਾਈਨ ‘ਤੇ ਉਕਸਾਵੇ ਦੀ ਕਾਰਵਾਈ ਕਰ ਰਿਹਾ ਹੈ।ਦਰਅਸਲ, ਪਾਕਿਸਤਾਨ ਨੇ ਪੁੰਛ ਜ਼ਿਲ੍ਹੇ ਦੇ ਕਿਰਨੀ ਸੈਕਟਰ ਵਿੱਚ ਸ਼ਾਹਪੁਰ ਨੇੜੇ ਕੰਟਰੋਲ ਰੇਖਾ ‘ਤੇ ਗੋਲੀਆਂ ਚਲਾਈਆਂ । ਇਸ ਦੀ ਚਪੇਟ ਵਿੱਚ ਆ ਕੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀ ਹੋ ਗਏ ।
ਪਾਕਿਸਤਾਨ ਨੇ ਗੋਲੀਆਂ ਅਤੇ ਮੋਰਟਾਰਾਂ ਨਾਲ ਭਾਰਤੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ, ਪਰ ਪਾਕਿਸਤਾਨ ਨੂੰ ਭਾਰਤ ਵੱਲੋਂ ਪੂਰਾ ਜਵਾਬ ਮਿਲਿਆ । ਹਾਲਾਂਕਿ, ਗੋਲੀਬਾਰੀ ਦੀ ਲਪੇਟ ਵਿੱਚ ਆ ਕੇ ਇੱਕ ਫੌਜੀ ਸ਼ਹੀਦ ਹੋ ਗਿਆ, ਜਦਕਿ ਦੋ ਜ਼ਖਮੀ ਹੋ ਗਏ । ਕੰਟਰੋਲ ਰੇਖਾ ‘ਤੇ ਤਾਇਨਾਤ ਭਾਰਤੀ ਫੌਜ ਨੇ ਪਾਕਿਸਤਾਨ ਦੀ ਇਸ ਕਾਰਵਾਈ ਦਾ ਸਖਤ ਪ੍ਰਤੀਕ੍ਰਿਆ ਦਿੱਤੀ ਹੈ । ਭਾਰਤ ਦੀ ਜਵਾਬੀ ਕਾਰਵਾਈ ਵਿੱਚ ਪਾਕਿਸਤਾਨ ਦੀਆਂ ਕਈ ਪੋਸਟਾਂ ਢਹਿ ਗਈਆਂ ਹਨ।
ਦੱਸ ਦਈਏ ਕਿ 12 ਜੂਨ ਨੂੰ ਪਾਕਿਸਤਾਨ ਦੀ ਫੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨਾਲ-ਨਾਲ ਦੋ ਸੈਕਟਰਾਂ ਦੀਆਂ ਅਗਲੀਆਂ ਚੌਕੀਆਂ ਅਤੇ ਪਿੰਡਾਂ ਵਿੱਚ ਫਾਇਰਿੰਗ ਕੀਤੀ ਸੀ ਅਤੇ ਜੰਗਬੰਦੀ ਦੀ ਉਲੰਘਣਾ ਕੀਤੀ ਸੀ । ਫੌਜ ਅਨੁਸਾਰ ਪਾਕਿਸਤਾਨ ਲਗਭਗ ਇੱਕ ਹਫਤੇ ਤੋਂ ਕੰਟਰੋਲ ਰੇਖਾ ਦੇ ਨਜ਼ਦੀਕ ਬਿਨ੍ਹਾਂ ਕਿਸੇ ਉਕਸਾਵੇ ਤੋਂ ਫਾਇਰਿੰਗ ਕਰ ਰਿਹਾ ਹੈ ।