ਸਰਹੱਦ ਤੋਂ ਬਾਅਦ ਹੁਣ ਪਾਕਿਸਤਾਨ ਨੇ ਤੱਟੀ ਇਲਾਕਿਆਂ ਵਿੱਚ ਭਾਰਤ ਵਿਰੁੱਧ ਕਾਰਵਾਈ ਕੀਤੀ ਹੈ । ਰਿਪੋਰਟਾਂ ਅਨੁਸਾਰ ਅੱਜ ਯਾਨੀ ਕਿ ਐਤਵਾਰ ਨੂੰ ਪਾਕਿਸਤਾਨੀ ਮਰੀਨ ਨੇ 1 ਭਾਰਤੀ ਕਿਸ਼ਤੀ ਸਮੇਤ 6 ਭਾਰਤੀ ਮਛੇਰਿਆਂ ਨੂੰ ਅਗਵਾ ਕਰ ਲਿਆ ਹੈ ।
ਮਛੇਰਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਪਾਕਿਸਤਾਨ ਵਾਲੇ ਪਾਸਿਓਂ ਵੀ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਜਿਸ ਵਿੱਚ ਇੱਕ ਮਛੇਰੇ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ IMBL ਨੇੜੇ ਵਾਪਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਮਰੀਨ ਦੀ ਕਿਸ਼ਤੀ ਨੇ ਅਚਾਨਕ IMBL ਨੇੜੇ ਆ ਕੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ । ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
ਇਸ ਘਟਨਾ ਵਿੱਚ ਜਾਨ ਗਵਾਉਣ ਵਾਲੇ ਵਿਅਕਤੀ ਦੀ ਪਛਾਣ ਸ਼੍ਰੀਧਰ ਚਾਮੜੇ ਦੇ ਰੂਪ ਵਿੱਚ ਹੋਈ ਹੈ, ਜੋ ਕਿ ਮਹਾਰਾਸ਼ਟਰ ਦੇ ਠਾਣੇ ਦਾ ਰਹਿਣ ਵਾਲਾ ਸੀ। ਰਿਪੋਰਟਾਂ ਅਨੁਸਾਰ ਪਾਕਿਸਤਾਨ ਨੇ IMBL ਦੇ ਮਛੇਰਿਆਂ ਨੂੰ ਅਗਵਾ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: